ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ ਉਪਰੰਤ ਰੱਖੇ ਸਾਰੇ ਸਨਮਾਨ ਸਮਾਗਮ ਕੀਤੇ ਰੱਦ

ਚੰੜੀਗੜ : ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਅੰਦਰ ਹੜ੍ਹਾਂ ਨਾਲ ਹੋਏ ਨੁਕਸਾਨ ਲਈ ਸਾਂਝੇ ਉਪਰਾਲੇ ਕਰਦੇ ਹੋਏ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵੇਲੇ ਪੰਜਾਬ ਦਾ ਵੱਡਾ ਹਿੱਸਾ ਹੜ੍ਹ ਤੋ ਪ੍ਰਭਾਵਿਤ ਹੋ ਚੁੱਕਾ ਹੈ। ਇਹਨਾ ਇਲਾਕਿਆਂ ਵਿੱਚ ਆਮ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ।ਪੰਜਾਬ ਕੁਦਰਤੀ ਕ੍ਰੋਪੀ ਦਾ ਸਾਹਮਣਾ ਕਰ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੁਦਰਤੀ ਆਫ਼ਤ ਪ੍ਰਬੰਧਨ ਹੇਠ ਦਿੱਤੇ ਜਾਣ ਵਾਲੇ ਫੰਡ ਨੂੰ ਤੁਰੰਤ ਰਿਲੀਜ਼ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿਹਾ ਕਿ ਪੰਜਾਬ ਨੂੰ ਬੇਗਾਨਗੀ ਦੀ ਨਜ਼ਰ ਨਾਲ ਨਾ ਵੇਖਿਆ ਜਾਵੇ। ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਓਹਨਾ ਕਿਹਾ ਕਿ ਅੱਜ ਪੰਜਾਬ ਹੜ੍ਹ ਤੋ ਪ੍ਰਭਾਵਿਤ ਹੋ ਕੇ ਗਹਿਰੇ ਸੰਕਟ ਵਿੱਚੋ ਗੁਜਰ ਰਿਹਾ ਹੈ। ਇਸ ਸੰਕਟ ਵਿੱਚੋ ਪੰਜਾਬ ਨੂੰ ਕੱਢਣ ਲਈ ਕੇਂਦਰ ਸਰਕਾਰ ਤੁਰੰਤ ਪੰਜਾਬ ਸਰਕਾਰ ਨਾਲ ਰਾਬਤਾ ਕਾਇਮ ਕਰਦੇ ਹੋਏ, ਪ੍ਰਭਾਵਿਤ ਇਲਾਕਿਆਂ ਲਈ ਬਿਨਾ ਦੇਰੀ ਕੀਤੇ ਵਿੱਤੀ ਮੱਦਦ ਦਾ ਐਲਾਨ ਕਰੇ।

Leave a Reply

Your email address will not be published. Required fields are marked *