ਚੰਡੀਗੜ੍ਹ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਨਾਭਾ ਜੇਲ੍ਹ ‘ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਤਾ ਲੱਗਿਆ ਹੈ ਕਿ ਮਜੀਠੀਆ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਾਈ ਗਈ ਗ੍ਰਿਫ਼ਤਾਰੀ ਦੀ ਪਟੀਸ਼ਨ ਨੂੰ ਵਾਪਸ ਲੈ ਲਿਆ ਹੈ।
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਨਵੇਂ ਸਿਰੇ ਤੋਂ ਇਹ ਪਟੀਸ਼ਨ ਅਦਾਲਤ ‘ਚ ਦਾਇਰ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
26 ਜੂਨ ਨੂੰ ਉਨ੍ਹਾਂ ਨੂੰ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਉਨਾਂ ਨੇ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਹਾਈਕੋਰਟ ‘ਚ ਦਾਇਰ ਕੀਤੀ ਸੀ।
