ਪੰਜਾਬ ‘ਚ ਹੜ੍ਹ ਦਾ ਕਹਿਰ! ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ‘ਚ ਵੜ੍ਹਿਆ ਪਾਣੀ, ਕਈ ਜ਼ਿਲ੍ਹੇ ਪਾਣੀ ਦੀ ਮਾਰ ਹੇਠ, ਪਠਾਨਕੋਟ-ਜੰਮੂ ਹਾਈਵੇ ‘ਤੇ ਵੀ ਪਾਣੀ ਭਰਿਆ

ਪੰਜਾਬ ਵਿੱਚ ਲਗਾਤਾਰ ਹੋ ਰਹੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜਪੁਰ ਅਤੇ ਫਾਜਿਲਕਾ ਦੇ 150 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਹਨ। NDRF, SDRF ਦੇ ਨਾਲ ਨਾਲ ਫੌਜ ਦੀਆਂ ਟੀਮਾਂ ਵੀ ਰੈਸਕਿਊ ਓਪਰੇਸ਼ਨ ਚਲਾ ਰਹੀਆਂ ਹਨ। ਹੁਣ ਤੱਕ ਵੱਖ-ਵੱਖ ਥਾਵਾਂ ਤੋਂ 92 ਲੋਕਾਂ ਨੂੰ ਬਚਾਇਆ ਗਿਆ ਹੈ।

ਰਾਵੀ ਦਰਿਆ ਦਾ ਪਾਣੀ ਕਰਤਾਰਪੁਰ ਸਾਹਿਬ ਕੋਰੀਡੋਰ ਵਿੱਚ ਵੀ ਪਹੁੰਚ ਗਿਆ ਹੈ। ਸੀਐੱਮ ਭਗਵੰਤ ਮਾਨ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸਤੋਜ ਵਿੱਚ ਵੀ ਪਾਣੀ ਵੜ ਗਿਆ ਹੈ। ਪਠਾਨਕੋਟ-ਜੰਮੂ ਹਾਈਵੇ ਦੇ ਨੇੜੇ ਅਪਰ ਬਾਰੀ ਦੋਆਬ ਨਹਿਰ (UBDC) ਟੁੱਟ ਗਈ ਹੈ। ਹਾਈਵੇ ਸਮੇਤ ਰਹਾਇਸ਼ੀ ਖੇਤਰਾਂ ਵਿੱਚ ਪਾਣੀ ਭਰ ਗਿਆ ਹੈ। ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਲੋਕਾਂ ਦੀ ਮਦਦ ਲਈ ਸਾਰੇ ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਬਣਾਏ ਗਏ ਹਨ। 30 ਅਗਸਤ ਤੱਕ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਪਠਾਨਕੋਟ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਹੜ੍ਹ ਨਾਲ ਨਿਪਟਣ ਲਈ ਮੰਤਰੀਆਂ ਦੀ ਕਮੇਟੀ ਬਣਾਈ ਹੈ।

Leave a Reply

Your email address will not be published. Required fields are marked *