ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਕਾਲੀ ਦਲ ਦੇ ਆਗੂ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚੇ ਜਿੱਥੇ ਉਹਨਾਂ ਨੇ ਵਿਸ਼ੇਸ਼ ਤੌਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਅਰਦਾਸੀਏ ਭਾਈ ਪ੍ਰੇਮ ਸਿੰਘ ਪਾਸੋਂ ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਲੈਂਡ ਪੁਲਿੰਗ ਦੇ ਵਿਰੋਧ ਵਿੱਚ ਸੰਘਰਸ਼ ਵਿੱਢਣ ਕਾਰਨ ਪੰਜਾਬ ਸਰਕਾਰ ਨੂੰ ਲੈਂਡ ਪੋਲਿੰਗ ਦੀ ਨੀਤੀ ਵਾਪਸ ਲੈਣ ਤੇ ਮਜਬੂਰ ਹੋਣ ਤੋਂ ਬਾਅਦ ਮਿਲੀ ਫਤਿਹ ਦਾ ਸ਼ੁਕਰਾਨਾ ਕਰਨ ਲਈ ਅਰਦਾਸ ਕਰਵਾਈ। ਇਸ ਦੇ ਨਾਲ ਹੀ ਪੰਜਾਬ ਵਿੱਚ ਬਣੀ ਹੜਾਂ ਦੀ ਸਥਿਤੀ ਅਤੇ ਲੋਕਾਂ ਤੇ ਇਹ ਕੁਦਰਤੀ ਕਹਿਰ ਤੋਂ ਨਿਜਾਤ ਸਬੰਧੀ ਵੀ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ |
ਪੰਜਾਬ ‘ਚ ਲੈਂਡ ਪੁਲਿੰਗ ਦੇ ਸੰਘਰਸ਼ ਦੀ ਫਤਹਿ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੀ ਸ਼ੁਕਰਾਨੇ ਦੀ ਅਰਦਾਸ
