ਵੱਡੀ ਖ਼ਬਰ : ਲਖੀਮਪੁਰ ਘਟਨਾ ਦੇ ਵਿਰੋਧ ‘ਚ ‘ਨਵਜੋਤ ਸਿੱਧੂ’ ਵੱਲੋਂ ਭਲਕੇ ਤੋਂ ਭੁੱਖ-ਹੜਤਾਲ ‘ਤੇ ਬੈਠਣ ਦਾ ਐਲਾਨ

navjot/nawanpunajb.com

ਮੋਹਾਲੀ, 7 ਅਕਤੂਬਰ (ਦਲਜੀਤ ਸਿੰਘ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਲਖੀਮਪੁਰ ਘਟਨਾ ਦੌਰਾਨ ਕਤਲ ਹੋਏ ਕਿਸਾਨਾਂ ਦੇ ਹੱਕ ‘ਚ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਜੇਕਰ ਸ਼ੁੱਕਰਵਾਰ ਤੱਕ ਲਖੀਮਪੁਰ ਘਟਨਾ ਦੇ ਦੋਸ਼ੀ ਕੇਂਦਰੀ ਮੰਤਰੀ ਦੇ ਬੇਟੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਉਹ ਜਾਂਚ ‘ਚ ਸ਼ਾਮਲ ਨਹੀਂ ਹੋਏ ਤਾਂ ਉਹ ਭਲਕੇ (ਸ਼ੁੱਕਰਵਾਰ) ਤੋਂ ਭੁੱਖ-ਹੜਤਾਲ ‘ਤੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਨੇ ਪ੍ਰਣ ਲਿਆ ਹੈ ਅਤੇ ਕਿਸੇ ਵੀ ਕੀਮਤ ‘ਤੇ ਉਹ ਪਿੱਛੇ ਨਹੀਂ ਹਟਣਗੇ।

ਉਨ੍ਹਾਂ ਕਿਹਾ ਕਿ ਇਸ ਅਨਿਆ ਖ਼ਿਲਾਫ਼ ਜੇਕਰ ਉਨ੍ਹਾਂ ਨੂੰ ਜਾਨ ਦੀ ਕੁਰਬਾਨੀ ਵੀ ਦੇਣੀ ਪਈ ਤਾਂ ਉਹ ਜ਼ਰਾ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਉਹ ਸਿਆਸਤ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਕਾਂਗਰਸ ਦੇ ਵਰਕਰ ਹਨ ਅਤੇ ਹਜ਼ਾਰਾਂ ਕਾਂਗਰਸੀ ਵਿਧਾਇਕਾਂ, ਵਰਕਰਾਂ ਸਮੇਤ ਉਹ ਲਖੀਮਪੁਰ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਕੁੱਝ ਵੀ ਹੋ ਜਾਵੇਗਾ ਪਰ ਉਹ ਆਪਣੇ ਫਰਜ਼ ਲਈ ਡਟੇ ਰਹਿਣਗੇ।

Leave a Reply

Your email address will not be published. Required fields are marked *