ਵਿਧਾਇਕ ਰੰਧਾਵਾ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ

ਡੇਰਾ ਬਾਬਾ ਨਾਨਕ : ਦਰਿਆ ਰਾਵੀ ਨਾਲ ਲੱਗਦੇ ਡੇਰਾ ਬਾਬਾ ਨਾਨਕ ਹਲਕੇ ਦੇ ਪਿੰਡਾਂ ਵਿੱਚ ਆਏ ਹੜ੍ਹਾਂ ਤੋਂ ਲੋਕਾਂ ਨੂੰ ਬਚਾਉਣ ਲਈ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅੱਗੇ ਆਏ ਹਨ। ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਅਤੇ ਆਪਣੇ ਸਾਥੀਆਂ ਦੇ ਨਾਲ ਪਾਣੀ ਵਿੱਚ ਘਿਰੇ ਪਿੰਡਾਂ ਵਿੱਚ ਲੋਕਾਂ ਦੀ ਸਹਾਇਤਾ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਉਨ੍ਹਾਂ ਨੂੰ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ”ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਸਾਰੇ ਡੈਮ ਭਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਸਾਗਰ ਡੈਮ ਅਤੇ ਉੱਝ ਦਰਿਆ ਵਿੱਚੋਂ ਆ ਰਹੇ ਪਾਣੀ ਨਾਲ ਕਈ ਥਾਵਾਂ ਤੋਂ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ।

Leave a Reply

Your email address will not be published. Required fields are marked *