ਪਟਿਆਲਾ : ਸਰਕਾਰ ਖਿਲਾਫ ਬਗਾਵਤ ਤੋਂ ਬਾਅਦ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਿਲਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਧਾਇਕ ਖਿਲਾਫ ਰਾਤੋ-ਰਾਤ ਪਰਚਾ ਹੋਣ ਤੋਂ ਬਾਅਦ ਜੇਲ੍ਹ ਜਾਣ ਦੀ ਤਲਵਾਰ ਵੀ ਲਟਕ ਗਈ ਹੈ। ਇਸ ਸਬੰਧੀ ਇੰਟਰਨੈੱਟ ਮੀਡੀਆ ‘ਤੇ ਲਾਈਵ ਹੋ ਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਉਸ ਖਿਲਾਫ 376 ਦੀ ਧਾਰਾ ਸਮੇਤ ਹੋਰ ਪਰਚੇ ਦਰਜ ਕੀਤੇ ਜਾ ਰਹੇ ਹਨ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਖੜਨ ਲਈ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਇਹ ਸਜ਼ਾ ਦਿੱਤੀ ਜਾ ਰਹੀ ਹੈ। ਪਠਾਣਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਐਸਐਸਪੀ ਦਫਤਰ ਪਟਿਆਲਾ ਸਾਹਮਣੇ ਵੱਧ ਤੋਂ ਵੱਧ ਗਿਣਤੀ ‘ਚ ਇਕੱਠ ਕਰਕੇ ਸੂਬਾ ਸਰਕਾਰ ਦੀਆਂ ਵਧੀਕੀਆਂ ਦਾ ਵਿਰੋਧ ਕੀਤਾ ਜਾਵੇ। ਮੰਗਲਵਾਰ ਦੀ ਸਵੇਰ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਪਰਚਾ ਦਰਜ ਹੋਣ ਦੇ ਨਾਲ ਹਰਿਆਣਾ ਤੋਂ ਗ੍ਰਿਫ਼ਤਾਰੀ ਹੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਇਸ ਸਬੰਧੀ ਕੋਈ ਵੀ ਪੁਲਿਸ ਅਧਿਕਾਰੀ ਬੋਲਣ ਲਈ ਤਿਆਰ ਨਹੀਂ ਹੈ।
ਪਠਾਣਮਾਜਰਾ ਦੀਆਂ ਮੁਸ਼ਕਿਲਾਂ ਵਧੀਆਂ ! ਇੰਟਰਨੈਟ ਮੀਡੀਆ ‘ਤੇ ਲਾਈਵ ਹੋ ਕੇ ਦੱਸਿਆ ਮੇਰੇ ‘ਤੇ ਕੀਤੇ ਕਈ ਪਰਚੇ, SSP ਦਫਤਰ ਹੋਵੋ ਸਾਰੇ ਇਕੱਠੇ
