Punjab Heavy Rain: ਭਾਰੀ ਮੀਂਹ ਨੇ ਕਪੂਰਥਲਾ ‘ਚ ਮਚਾਈ ਤੜਥੱਲੀ, ਕਈ ਇਲਾਕਿਆਂ ‘ਚ ਭਰਿਆ 5 ਤੋਂ 6 ਫੁੱਟ ਪਾਣੀ

ਕਪੂਰਥਲਾ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋ ਰਹੀ ਬਾਰਿਸ਼ ਦੇ ਸਿਲਸਿਲੇ ਵਿੱਚ ਕਪੂਰਥਲਾ ਵਿੱਚ ਵੀ ਭਾਰੀ ਮੀਂਹ ਨੇ ਕਈ ਸਮੱਸਿਆਵਾਂ ਪੈਦਾ ਕਰ ਦਿੱਤੀਆਂ ਹਨ। ਸ਼ਹਿਰ ਦੇ ਕਈ ਇਲਾਕੇ 5 ਤੋਂ 6 ਫੁੱਟ ਪਾਣੀ ਨਾਲ ਭਰ ਗਏ ਹਨ। ਅਤੇ ਹੇਠਲੇ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਭਰ ਗਿਆ ਹੈ। ਇਸ ਭਾਰੀ ਮੀਂਹ ਕਾਰਨ ਡਰੇਨ ਸਿਸਟਮ ਵੀ ਬੰਦ ਹੋ ਗਿਆ ਹੈ। ਇਸ ਦੇ ਨਾਲ ਹੀ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਵਿੱਚ ਦਾਖਲ ਹੋ ਗਿਆ ਹੈ।

ਹਾਲਾਂਕਿ ਇਸ ਮੀਂਹ ਨੇ ਤਾਪਮਾਨ ਵਿੱਚ ਗਿਰਾਵਟ ਲਿਆਂਦੀ ਹੈ। ਪਰ ਸ਼ਹਿਰ ਦੇ ਕੁਝ ਪੌਸ਼ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਦੀ ਆਵਾਜਾਈ ਵੀ ਬੰਦ ਹੋ ਗਈ ਹੈ। ਕਈ ਇਲਾਕਿਆਂ ਵਿੱਚ ਘਰਾਂ ਦੀਆਂ ਛੱਤਾਂ ਤੋਂ ਪਾਣੀ ਟਪਕਣਾ ਸ਼ੁਰੂ ਹੋ ਗਿਆ ਹੈ। ਖ਼ਬਰ ਲਿਖੇ ਜਾਣ ਤੱਕ, ਭਾਰੀ ਮੀਂਹ ਜਾਰੀ ਹੈ।

Leave a Reply

Your email address will not be published. Required fields are marked *