‘ਪੰਜਾਬ ਜ਼ਖ਼ਮੀ ਹੈ ਪਰ ਹਾਰਿਆ ਨ੍ਹੀਂ’; ਦਿਲਜੀਤ ਦੋਸਾਂਝ ਨੇ ਵੀਡੀਓ ਜਾਰੀ ਕਰ ਵਧਾਇਆ ਪੰਜਾਬੀਆਂ ਦਾ ਹੌਂਸਲਾ

ਐਂਟਰਟੇਨਮੈਂਟ ਡੈਸਕ- ਬੀਤੇ ਕਈ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੰਜਾਬ ਦਾ ਕਈ ਜ਼ਿਲ੍ਹੇ ਬੁਰੀ ਤਰ੍ਹਾਂ ਹੜ੍ਹਾਂ ਦੀ ਮਾਰ ਝੱਲ ਰਹੇ ਹਨ। 1200 ਦੇ ਕਰੀਬ ਪਾਣੀ ‘ਚ ਡੁੱਬ ਗਏ ਹਨ, ਜਦਕਿ ਹਜ਼ਾਰਾਂ ਲੋਕ ਘਰ ਰੁੜ੍ਹ ਜਾਣ ਕਾਰਨ ਘਰੋਂ ਬੇਘਰ ਹੋ ਗਏ ਹਨ। ਉਨ੍ਹਾਂ ਦੀ ਮਦਦ ਲਈ ਪੰਜਾਬ ਦੇ ਕਈ ਕਲਾਕਾਰ ਅੱਗੇ ਆਏ ਹਨ, ਜਿਨ੍ਹਾਂ ਨੇ ਹੜ੍ਹ ਪੀੜਤ ਲੋਕਾਂ ਲਈ ਮਦਦ ਦਾ ਹੱਥ ਵਧਾਇਆ ਹੈ।

ਇਸੇ ਤਰ੍ਹਾਂ ਪੰਜਾਬ ਵਿੱਚ ਭਿਆਨਕ ਹੜ੍ਹ ਕਾਰਨ ਹੋਈ ਤਬਾਹੀ ਨੂੰ ਦੇਖਦੇ ਹੋਏ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਇਕ ਵੀਡੀਓ ਜਾਰੀ ਕੀਤੀ ਹੈ। ਇਸ ਵੀਡੀਓ ਵਿਚ ਗਾਇਕ ਨੇ ਹੜ੍ਹ ਕਾਰਨ ਪੰਜਾਬ ਵਿਚ ਪੈਦਾ ਹੋਏ ਹਾਲਾਤਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਹੈ ਕਿ ਅਸੀਂ ਜਲਦੀ ਹੀ ਇਸ ਮੁਸੀਬਤ ਵਿਚੋਂ ਬਾਹਰ ਨਿਕਲਾਂਗੇ।

Leave a Reply

Your email address will not be published. Required fields are marked *