ਵੱਡੀ ਖਬਰ; ਮਸ਼ਹੂਰ ਪੰਜਾਬੀ ਗਾਇਕ ਨੇ ਹੜ੍ਹ ਪੀੜਤਾਂ ਦੀ ਫੜੀ ਬਾਂਹ, ਕੀਤਾ 5 ਕਰੋੜ ਦੀ ਮਦਦ ਦਾ ਐਲਾਨ

ਐਂਟਰਟੇਨਮੈਂਟ ਡੈਸਕ- ਪੰਜਾਬ ਵਿੱਚ ਹੜ੍ਹ ਕਾਰਨ ਲੋਕਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਦੀ ਸਖ਼ਤ ਲੋੜ ਹੈ। ਪ੍ਰਸ਼ਾਸਨ ਵੱਲੋਂ ਜ਼ਰੂਰੀ ਸਹਾਇਤਾ ਪ੍ਰਦਾਨ ਕਰਨ ਦੀ ਕੋਸ਼ਿਸ਼ ਜਾਰੀ ਹੈ। ਇਸ ਦੇ ਨਾਲ ਹੀ ਪੰਜਾਬੀ ਗਾਇਕਾਂ, ਬਾਲੀਵੁੱਡ ਹਸਤੀਆਂ, ਖਿਡਾਰੀਆਂ ਅਤੇ ਜਨਤਕ ਹਸਤੀਆਂ ਵੱਲੋਂ ਵੀ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

ਇਸੇ ਤਰ੍ਹਾਂ ਪੰਜਾਬੀ ਗਾਇਕ ਮਨਕੀਰਤ ਔਲਖ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਹੜ੍ਹ ਪੀੜਤਾਂ ਦੀ 5 ਕਰੋੜ ਰੁਪਏ ਦੀ ਸੇਵਾ ਕਰਨ ਦਾ ਐਲਾਨ ਕੀਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਪੰਜਾਬ ਇਸ ਸਮੇਂ ਬਹੁਤ ਬੁਰੇ ਸਮੇਂ ‘ਚੋਂ ਗੁਜ਼ਰ ਰਿਹਾ ਹੈ। ਸਾਨੂੰ ਸਾਰਿਆਂ ਨੂੰ ਜਿੰਨੀ ਹੋ ਸਕੇ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਹੜ੍ਹ ਵਿਚ ਆਪਣਾ ਘਰ ਗੁਆ ਚੁੱਕੇ ਲੋਕਾਂ ਨੂੰ ਘਰ ਬਣਾ ਕੇ ਦੇਣਗੇ। ਇਸ ਲਈ ਉਨ੍ਹਾਂ ਨੇ ਆਪਣੇ ਹੋਰ ਸਾਥੀਆਂ ਨਾਲ ਮਿਲ ਕੇ 5 ਕਰੋੜ ਰੁਪਏ ਦਾ ਬਜਟ ਤਿਆਰ ਕੀਤਾ ਹੈ।

Leave a Reply

Your email address will not be published. Required fields are marked *