‘PM ਮੋਦੀ ਦੇ ਕਹਿਣ ‘ਤੇ ਹੀ ਮੈਂ ਆਇਆ ਸੀ ਪੰਜਾਬ’

ਨੈਸ਼ਨਲ ਡੈਸਕ : ਪੰਜਾਬ ਵਿੱਚ ਹੜ੍ਹਾਂ ਕਾਰਨ ਹੋਈ ਭਾਰੀ ਤਬਾਹੀ ਦੇ ਵਿਚਕਾਰ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਬੀਤੇ ਦਿਨ ਪੰਜਾਬ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਸਬੰਧ ਵਿਚ ਉਹਨਾਂ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ, ‘ਮਾਣਯੋਗ ਪ੍ਰਧਾਨ ਮੰਤਰੀ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਬਹੁਤ ਚਿੰਤਤ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਮੈਂ ਉੱਥੋਂ ਦੀ ਸਥਿਤੀ ਨੂੰ ਸਮਝਣ ਲਈ ਪੰਜਾਬ ਗਿਆ ਸੀ।’

ਉਹਨਾਂ ਨੇ ਐਕਸ ‘ਤੇ ਸਾਂਝੀ ਕੀਤੀ ਪੋਸਟ ‘ਚ ਕਿਹਾ, ‘ਪੰਜਾਬ ਵਿੱਚ ਹੜ੍ਹਾਂ ਦੀ ਇਸ ਸਮੇਂ ਜੋ ਸਥਿਤੀ ਹੈ, ਉਸ ਦੇ ਮੱਦੇਨਜ਼ਰ ਮਾਣਯੋਗ ਪ੍ਰਧਾਨ ਮੰਤਰੀ ਬਹੁਤ ਚਿੰਤਤ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਮੈਂ ਉੱਥੋਂ ਦੀ ਸਥਿਤੀ ਨੂੰ ਸਮਝਣ ਲਈ ਪੰਜਾਬ ਗਿਆ ਸੀ। ਪੰਜਾਬ ਵਿੱਚ ਹੜ੍ਹਾਂ ਵਰਗੀ ਸਥਿਤੀ ਹੈ। ਫ਼ਸਲਾਂ ਤਬਾਹ ਤੇ ਬਰਬਾਦ ਹੋ ਗਈਆਂ ਹਨ। ਸੰਕਟ ਦੇ ਇਸ ਸਮੇਂ ਵਿਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਖੜ੍ਹੀ ਹੈ। ਹੁਣ ਸਾਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁੜ ਨਿਰਮਾਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਪੰਜਾਬ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਥੋੜ੍ਹੇ ਸਮੇਂ, ਦਰਮਿਆਨੇ ਸਮੇਂ ਅਤੇ ਲੰਬੇ ਸਮੇਂ ਦੀਆਂ ਯੋਜਨਾਵਾਂ ਬਣਾਉਣੀਆਂ ਪੈਣਗੀਆਂ।’

Leave a Reply

Your email address will not be published. Required fields are marked *