PM ਮੋਦੀ ਪਹੁੰਚੇ ਗੁਰਦਾਸਪੁਰ

ਗੁਰਦਾਸਪੁਰ- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਰਦਾਸਪੁਰ ਦੌਰੇ ‘ਤੇ ਪਹੁੰਚੇ ਹਨ। ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਪੰਜਾਬ ‘ਚ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਬੇਘਰ ਹੋਏ ਲੋਕਾਂ, ਕਿਸਾਨਾਂ ਨਾਲ ਡਾਇਰੈਕਟ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨਗੇ। ਇਸ ਦੇ ਨਾਲ ਹੀ ਉਹ ਕੇਂਦਰੀ ਮਦਦ ਦੇ ਭਰੋਸਾ ਦਿੰਦੇ ਹੋਏ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕਰਨ ਬਾਰੇ ਨਿਰਦੇਸ਼ ਦੇਣਗੇ। ਦੱਸ ਦੇਈਏ ਕਿ ਪੰਜਾਬ ਦੇ 23 ਜ਼ਿਲ੍ਹੇ ਇਸ ਵੇਲੇ ਹੜ੍ਹਾਂ ਦੀ ਕਹਿਰ ਕਾਰਨ ਪਾਣੀ ਵਿੱਚ ਡੁੱਬੇ ਹੋਏ ਹਨ।

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਵੱਲੋਂ ਪਠਾਨਕੋਟ ਵਿਚ ਹੀ ਸੂਬੇ ਦੇ ਉੱਚ ਅਧਿਕਾਰੀਆਂ ਨਾਲ ਰਾਹਤ ਕਾਰਜਾਂ ਦੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਉਹ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕਰਨਗੇ। ਪ੍ਰਧਾਨ ਮੰਤਰੀ ਮੋਦੀ ਹੜ੍ਹ ਪੀੜਤ ਖੇਤਰਾਂ ਦੇ ਨਦੀ ਕੰਢਿਆਂ ਤੇ ਹੋ ਰਹੀ ਗ਼ੈਰਕਾਨੂੰਨੀ ਰੇਤ ਮਾਈਨਿੰਗ ਅਤੇ ਨਦੀ ਪੱਟੜੀਆਂ ਦੀ ਹਾਲਤ ਵੀ ਚੈੱਕ ਕਰਨਗੇ, ਜਿਨ੍ਹਾਂ ਕਰਕੇ ਹੜ੍ਹਾਂ ਤੋਂ ਨੁਕਸਾਨ ਵਧਿਆ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਵਲੋਂ ਕੋਈ ਵੱਡਾ ਐਲਾਨ ਕੀਤੇ ਜਾਣ ਦੀ ਉਮੀਦ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਪ੍ਰਧਾਨ ਮੰਤਰੀ ਮੋਦੀ ਨੇ ਸੀਐਮ ਭਗਵੰਤ ਸਿੰਘ ਮਾਨ ਨਾਲ ਪੰਜਾਬ ਦੇ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਫੋਨ ‘ਤੇ ਗੱਲਬਾਤ ਵੀ ਕੀਤੀ ਸੀ। ਹੜ੍ਹ ਸੰਕਟ ਦੇ ਪੂਰੇ ਜਾਇਜ਼ੇ ਲਈ ਦੋ ਕੇਂਦਰੀ ਟੀਮਾਂ ਪਹਿਲਾਂ ਹੀ ਪੰਜਾਬ ਭੇਜੀਆਂ ਗਈਆਂ ਹਨ,ਉਹ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਦੇਣਗੀਆਂ।

Leave a Reply

Your email address will not be published. Required fields are marked *