Punjab Floods : ਅਕਾਲੀ ਦਲ ਦੇ ਬਾਗੀ ਧੜੇ ਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ, ਹੜ੍ਹ ਰਾਹਤ ਨੂੰ ਦੱਸਿਆ ਮਜ਼ਾਕ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਦੇ ਪ੍ਰਧਾਨ ਅਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਆਏ ਭਿਆਨਕ ਹੜ੍ਹ ਨੇ ਹਜ਼ਾਰਾਂ ਪਿੰਡਾਂ ਨੂੰ ਪ੍ਰਭਾਵਿਤ ਕੀਤਾ ਹੈ ਪਰ ਪ੍ਰਧਾਨ ਮੰਤਰੀ ਵੱਲੋਂ ਐਲਾਨਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਸੂਬੇ ਲਈ ਨਾਕਾਫੀ ਹੈ।

ਇਸ ਮੌਕੇ ਬੀਬੀ ਜਾਗੀਰ ਕੌਰ, ਰਤਨ ਸਿੰਘ ਅਜਨਾਲਾ, ਸੁਰਜੀਤ ਸਿੰਘ ਰਖੜਾ, ਗੋਬਿੰਦ ਸਿੰਘ ਲੌਂਗੋਵਾਲ ਸਮੇਤ ਕਈ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਰਹੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਵੱਲੋਂ ਦਿੱਤੀ ਗਈ ਰਾਹਤ ਸਿਰਫ਼ ਦਿਖਾਵਾ ਹੈ। ਐਲਾਨਿਆ ਰਾਸ਼ੀ ਦਾ ਵੱਡਾ ਹਿੱਸਾ ਇਸ਼ਤਿਹਾਰਾਂ ਤੇ ਰਸਮੀ ਕਾਰਵਾਈ ‘ਚ ਖਰਚ ਹੋ ਜਾਵੇਗਾ, ਜਦਕਿ ਅਸਲ ਸਹਾਇਤਾ ਪ੍ਰਭਾਵਿਤ ਪਰਿਵਾਰਾਂ ਤਕ ਨਹੀਂ ਪਹੁੰਚੇਗੀ। ਉਨ੍ਹਾਂ ਮੰਗ ਕੀਤੀ ਕਿ ਰਾਹਤ ਸਿੱਧੀ ਤੌਰ ‘ਤੇ ਪੀੜਤਾਂ ਦੇ ਖਾਤਿਆਂ ਵਿਚ ਪਾਈ ਜਾਵੇ।

Leave a Reply

Your email address will not be published. Required fields are marked *