ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਲ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ‘ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।

Leave a Reply

Your email address will not be published. Required fields are marked *