ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕਰੋੜਾਂ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ : ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇੱਥੇ ਜਾਰੀ ਇਕ ਪ੍ਰੈਸ ਬਿਆਨ ਵਿਚ, ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਬ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰੀ ਸਹਾਇਤਾ ਪ੍ਰਾਪਤ ਹੋਣ ‘ਤੇ ਜਲਦੀ ਹੀ ਕਰ ਦਿੱਤੀ ਜਾਵੇਗੀ।

ਵਿੱਤ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 87 ਫੀਸਦੀ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ 9 ਸਹਿਕਾਰੀ ਖੰਡ ਮਿੱਲਾਂ ਵਿਚੋਂ ਅਜਨਾਲਾ ਲਈ 10 ਮਾਰਚ ਤੱਕ, ਬਟਾਲਾ ਲਈ 18 ਮਾਰਚ, ਭੋਗਪੁਰ ਲਈ 27 ਮਾਰਚ, ਬੁੱਢੇਵਾਲ ਲਈ 13 ਮਾਰਚ, ਫਾਜ਼ਿਲਕਾ ਲਈ 1 ਮਾਰਚ, ਗੁਰਦਾਸਪੁਰ ਲਈ 25 ਮਾਰਚ, ਮੋਰਿੰਡਾ ਲਈ 30 ਮਾਰਚ, ਨਵਾਂਸ਼ਹਿਰ ਲਈ 31 ਮਾਰਚ ਅਤੇ ਨਕੋਦਰ ਲਈ 22 ਫਰਵਰੀ ਤੱਕ ਗੰਨੇ ਦੀ ਖਰੀਦ ਦੇ ਬਕਾਏ ਕਲੀਅਰ ਕਰ ਦਿੱਤੇ ਗਏ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੰਨਾ ਉਤਪਾਦਕਾਂ ਦੀ ਵਿੱਤੀ ਸਥਿਰਤਾ ਨੂੰ ਤਰਜੀਹ ਦਿੰਦਿਆਂ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਦੇ ਅੰਨ ਭੰਡਾਰ ਵਿਚ ਯੋਗਦਾਨ ਪਾਉਣ ਵਾਲਿਆਂ ਦੇ ਮਾਣ ਸਤਕਾਰ ਨੂੰ ਬਹਾਲ ਰੱਖਣ ਅਤੇ ਇਕ ਲਚਕੀਲੇ ਖੇਤੀਬਾੜੀ ਅਰਥਚਾਰੇ ਨੂੰ ਉਤਸ਼ਾਹਿਤ ਕਰਨ ਦੀ ਨੀਤੀ ਦਾ ਪ੍ਰਮਾਣ ਹੈ।

Leave a Reply

Your email address will not be published. Required fields are marked *