ਨਵੀਂ ਦਿੱਲੀ : ਅਦਾਕਾਰਾ ਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਸੁਪਰੀਮ ਕੋਰਟ ਤੋਂ ਆਪਣੀ ਉਹ ਪਟੀਸ਼ਨ ਵਾਪਸ ਲੈ ਲਈ ਹੈ ਜਿਸ ਵਿਚ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਸਬੰਧ ‘ਚ ਕੀਤੇ ਗਏ ਇਕ ਰੀਟਵੀਟ ‘ਤੇ ਦਰਜ ਕੀਤੀ ਗਈ ਆਪਰਾਧਕ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਜਸਟਿਸ ਵਿਕਰਮ ਨਾਥ ਤੇ ਸੰਦੀਪ ਮਹੇਤਾ ਦੀ ਬੈਂਚ ਨੇ ਇਹ ਸੁਝਾਅ ਦਿੱਤਾ ਕਿ ਅਦਾਕਾਰਾ ਟ੍ਰਾਇਲ ਕੋਰਟ ‘ਚ ਬਦਲਵਾਂ ਉਪਾਅ ਅਪਣਾ ਸਕਦੀ ਹੈ, ਜਿਸ ਤੋਂ ਬਾਅਦ ਰਣੌਤ ਦੇ ਵਕੀਲ ਨੇ ਆਪਣੀ ਮੁਵੱਕਿਲ ਦੀ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ।
ਦਰਅਸਲ, Punjab and Haryana High Court ਨੇ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ, ਜਿਸ ਤੋਂ ਬਾਅਦ ਰਣੌਤ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਹਾਈ ਕੋਰਟ ਨੇ ਦਲੀਲ
