ਚੰਡੀਗੜ੍ਹ : ਚੰਡੀਗੜ੍ਹ ‘ਚ ਸਕੂਲੀ ਬੱਚਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਪ੍ਰਸਾਸ਼ਨ ਨੇ ਸਤੰਬਰ ਅਤੇ ਅਕਤੂਬਰ ਮਹੀਨੇ ਵਿੱਚ ਦੂਜੇ ਸ਼ਨੀਵਾਰ ਹੋਣ ਵਾਲੀ ਛੁੱਟੀ ਨੂੰ ਰੱਦ ਕਰ ਦਿੱਤਾ ਹੈ।
ਇਸ ਦੇ ਪਿੱਛੇ ਪ੍ਰਸਾਸ਼ਨ ਦਾ ਕਹਿਣਾ ਹੈ ਕਿ ਬੀਤੇ ਦਿਨਾਂ ‘ਚ ਸ਼ਹਿਰ ਵਿਚ ਪਈ ਭਾਰੀ ਬਾਰਿਸ਼ ਕਾਰਨ ਸਕੂਲ ਬੰਦ ਕਰਨੇ ਪਏ ਸਨ ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋਇਆ ਹੈ। ਇਸ ਲਈ ਮਹੀਨੇ ਦੇ ਦੂਜੇ ਸ਼ਨੀਵਾਰ ਹੋਣ ਵਾਲੀ ਛੁੱਟੀ ਨੂੰ ਰੱਦ ਕੀਤਾ ਗਿਆ ਹੈ। ਹੁਣ ਬੱਚੇ ਰੋਜ਼ਾਨਾ ਦੀ ਤਰ੍ਹਾਂ ਦੂਜੇ ਸ਼ਨੀਵਾਰ ਵੀ ਸਕੂਲ ਆਉਣਗੇ।
