100 ਕਰੋੜ ਰੁਪਏ ਨਾਲ ਪਿੰਡਾਂ ਦੀ ਕੀਤੀ ਜਾਵੇਗੀ ਸਫ਼ਾਈ, 11 ਦਿਨਾਂ ‘ਚ ਕੰਮ ਹੋਵੇਗਾ ਪੂਰਾ; 16 ਸਤੰਬਰ ਤੋਂ ਝੋਨੇ ਦੀ ਖਰੀਦ ਹੋਵੇਗੀ ਸ਼ੁਰੂ

ਚੰਡੀਗੜ੍ਹ: ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਹੁਣ ਲਗਪਗ 2300 ਪਿੰਡਾਂ ਅਤੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾਣ ਵਾਲੇ ਕੰਮ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।

ਸਰਕਾਰ ਹਰ ਪਿੰਡ ਵਿੱਚ ਜੇ.ਸੀ.ਬੀ., ਲੇਬਰ ਦਾ ਪ੍ਰਬੰਧ ਕਰੇਗੀ। ਸਰਕਾਰ ਹਰ ਪਿੰਡ ਦੀ ਸਫ਼ਾਈ ਕਰਵਾਏਗੀ। ਮਾਨ ਨੇ ਕਿਹਾ ਕਿ ਇਸ ਕੰਮ ਲਈ 100 ਕਰੋੜ ਰੁਪਏ ਰੱਖੇ ਗਏ ਹਨ। ਪਹਿਲਾਂ ਸਾਰੇ ਪਿੰਡਾਂ ਨੂੰ 1 ਲੱਖ ਰੁਪਏ ਦੀ ਟੋਕਨ ਮਨੀ ਦਿੱਤੀ ਜਾਵੇਗੀ। ਇਸ ਤੋਂ ਬਾਅਦ, ਜਿੰਨੀ ਰਕਮ ਦੀ ਲੋੜ ਹੋਵੇਗੀ, ਦਿੱਤੀ ਜਾਵੇਗੀ।

ਹੜ੍ਹ ਵਿੱਚ ਮਰੇ ਹੋਏ ਪਸ਼ੂਆਂ ਦੇ ਨਿਪਟਾਰੇ ਲਈ ਪ੍ਰਬੰਧ ਕੀਤੇ ਗਏ ਹਨ। ਸਾਰੇ ਪਿੰਡਾਂ ਵਿੱਚ ਫੌਗਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 24 ਸਤੰਬਰ ਤੱਕ ਪੂਰਾ ਹੋ ਜਾਵੇਗਾ। ਸਾਡੇ ਕੋਲ ਜ਼ਿਆਦਾ ਸਮਾਂ ਨਹੀਂ ਹੈ। ਅਗਲੀ ਫਸਲ ਬੀਜਣ ਦਾ ਸਮਾਂ ਹੈ। ਕਈ ਪਿੰਡਾਂ ਅਤੇ ਪੰਚਾਇਤਾਂ ਵਿੱਚ ਧਰਮਸ਼ਾਲਾਵਾਂ ਆਦਿ ਨੂੰ ਹੋਏ ਨੁਕਸਾਨ ਦੀ ਮੁਰੰਮਤ 15 ਅਕਤੂਬਰ ਤੱਕ ਕਰ ਦਿੱਤੀ ਜਾਵੇਗੀ।

ਮਾਨ ਨੇ ਕਿਹਾ ਕਿ 22 ਅਕਤੂਬਰ ਤੱਕ ਛੱਪੜਾਂ ਆਦਿ ਦੀ ਸਫਾਈ ਕਰ ਦਿੱਤੀ ਜਾਵੇਗੀ। ਸਰਕਾਰ ਕਿਸੇ ਵੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ 2300 ਪਿੰਡਾਂ ਵਿੱਚ ਕੈਂਪ ਲਗਾਏਗੀ। 506 ਪਿੰਡਾਂ ਵਿੱਚ ਪਹਿਲਾਂ ਹੀ ਮੁਹੱਲਾ ਕਲੀਨਿਕ ਚੱਲ ਰਹੇ ਹਨ। ਸਰਕਾਰੀ ਸਕੂਲਾਂ ਵਿੱਚ ਮੈਡੀਕਲ ਸਟਾਫ਼ ਅਤੇ ਡਾਕਟਰ ਹਰ ਸਮੇਂ ਮੌਜੂਦ ਰਹਿਣਗੇ।

Leave a Reply

Your email address will not be published. Required fields are marked *