ਰਾਹੁਲ ਗਾਂਧੀ ਨੇ ਪਿੰਡ ਘੋਨੇਵਾਲ ਵਿਖੇ ਪਹੁੰਚ ਕੇ ਹੜ੍ਹ ਪੀੜਤਾਂ ਦੀ ਲਈ ਸਾਰ

ਅੰਮ੍ਰਿਤਸਰ : ਕਾਂਗਰਸੀ ਨੇਤਾ ਰਾਹੁਲ ਗਾਂਧੀ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਹਨ। ਰਾਹੁਲ ਗਾਂਧੀ ਸਵੇਰੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਪਹੁੰਚੇ। ਇੱਥੋਂ ਉਹ ਸਿੱਧਾ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ, ਅਤੇ ਰਮਦਾਸ ਲਈ ਰਵਾਨਾ ਹੋ ਗਏ। ਇਸ ਦੌਰਾਨ ਉਹ ਪਿੰਡ ਘੋਨੇਵਾਲ ਪਹੁੰਚੇ। ਇੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਪਿੰਡ ਵਿੱਚ ਕੁਝ ਦਿਨ ਪਹਿਲਾਂ ਬੰਨ੍ਹ ਟੁੱਟ ਗਿਆ ਸੀ, ਜਿਸ ਕਾਰਨ ਫਸਲਾਂ ਦੇ ਨਾਲ-ਨਾਲ ਘਰ ਵੀ ਡੁੱਬ ਗਏ ਸਨ। ਪਿੰਡ ਘੋਨੇਵਾਲ ਤੋਂ ਬਾਅਦ ਰਾਹੁਲ ਗਾਂਧੀ ਗੁਰਦੁਆਰ ਬੀੜ ਬਾਬਾ ਬੁੱਢਾ ਸਾਹਿਬ ਨਤਮਸਤਕ ਹੋਣ ਪਹੁੰਚੇ।

ਇਸ ਦੌਰਾਨ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਲੀਡਰਸ਼ਿਪ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੀ ਰਾਹੁਲ ਗਾਂਧੀ ਨਾਲ ਮੌਜੂਦ ਹਨ। ਇਸ ਤੋਂ ਇਲਾਵਾ ਰਾਹੁਲ ਗਾਂਧੀ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾ ਦਾ ਦੌਰਾ ਕਰਨ ਮਗਰੋਂ ਗੁਰਦਾਸਪੁਰ ਅਤੇ ਪਠਾਨਕੋਟ ਦਾ ਵੀ ਦੌਰਾ ਕਰਨਗੇ।

ਦੱਸਣਯੋਗ ਹੈ ਕਿ 23 ਜ਼ਿਲ੍ਹਿਆਂ ਦੇ 2 ਹਜ਼ਾਰ 97 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਸਨ। ਲਗਭਗ 1 ਲੱਖ 91 ਹਜ਼ਾਰ 926 ਹੈਕਟੇਅਰ ਵਿੱਚ ਫਸਲਾਂ ਡੁੱਬ ਗਈਆਂ ਸਨ। 5 ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਸਥਿਤੀ ਨੂੰ ਦੇਖਦੇ ਹੋਏ ਉਨ੍ਹਾਂ ਨੇ ਪੰਜਾਬ ਨੂੰ 1600 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ।

Leave a Reply

Your email address will not be published. Required fields are marked *