ਨਵੀਂ ਦਿੱਲੀ, 8 ਅਕਤੂਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਉੱਤਰ ਪ੍ਰਦੇਸ਼ ਸਰਕਾਰ ਵਲੋਂ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੀ ਜਾਂਚ ਵਿਚ ਚੁੱਕੇ ਗਏ ਕਦਮਾਂ ਤੋਂ ਸੰਤੁਸ਼ਟ ਨਹੀਂ ਹੈ |
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਅੱਠ ਵਿਅਕਤੀਆਂ ਦੀ ਬੇਰਹਿਮੀ ਨਾਲ ਹੱਤਿਆ ਹੈ ਅਤੇ ਕਾਨੂੰਨ ਨੂੰ ਸਾਰੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।