ਫ਼ਸਲਾਂ ਦੇ ਨਾਲ-ਨਾਲ ਜ਼ਮੀਨਾਂ ਦੇ ਨੁਕਸਾਨ ਦਾ ਵੀ ਦੇਵਾਂਗੇ ਮੁਆਵਜ਼ਾ: ਗੋਇਲ

ਲੁਧਿਆਣਾ/ਸਾਹਨੇਵਾਲ -ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਸਸਰਾਲੀ ਕਾਲੋਨੀ ਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਹਰਦੀਪ ਸਿੰਘ ਮੁੰਡੀਆਂ ਸਤਲੁਜ ਦਰਿਆ ‘ਤੇ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਲੋਕਾਂ ਨੂੰ ਵਿਸ਼ਵਾਸ ਦਵਾਇਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹੋਏ ਹਰ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਫ਼ਸਲਾਂ ਦੇ ਨਾਲ-ਨਾਲ ਜ਼ਮੀਨਾਂ ਦੇ ਨੁਕਸਾਨ ਦਾ ਵੀ ਮੁਆਵਜ਼ਾ ਪੰਜਾਬ ਸਰਕਾਰ ਦੇਵੇਗੀ।

Leave a Reply

Your email address will not be published. Required fields are marked *