ਚੰਡੀਗੜ੍ਹ : ਪੰਜਾਬ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਦੌਰਾਨ ਮਾਧੋਪੁਰ ਹੈਡਵਰਕਸ ਦਾ ਫਲੱਡ ਗੇਟ ਟੁੱਟ ਗਿਆ ਸੀ , ਜਿਸ ਕਾਰਨ 51 ਲੋਕ ਰੁੜ੍ਹ ਗਏ ਸਨ। ਇਨ੍ਹਾਂ ਵਿਚੋਂ 50 ਦਾ ਰੈਸਕਿਊ ਕਰ ਲਿਆ ਗਿਆ ਸੀ ਤੇ ਇਸ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਉਥੇ ਤਾਇਨਾਤ ਐਕਸੀਅਨ, ਐਸਡੀਓ ਤੇ ਜੇਈ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
ਮਾਧੋਪੁਰ ਫਲੱਡ ਗੇਟ ਟੁੱਟਣ ਦੇ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਐਕਸੀਅਨ ਸਣੇ 3 ਮੁਅੱਤਲ
