ਗੁਆਂਢੀ ਦੇਸ਼ ਪਾਕਿਸਤਾਨ ਤੋਂ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਪਾਕਿਸਤਾਨੀ ਹਵਾਈ ਫੌਜ ਨੇ ਆਪਣੇ ਹੀ ਨਾਗਰਿਕਾਂ ‘ਤੇ ਬੰਬਾਂ ਦੀ ਵਰਖਾ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਹਵਾਈ ਫੌਜ ਨੇ ਇਹ ਹਮਲਾ ਸਵੇਰੇ 2 ਵਜੇ ਦੇ ਕਰੀਬ ਕੀਤਾ।
ਪਾਕਿਸਤਾਨੀ ਹਵਾਈ ਫੌਜ ਦੇ ਇਸ ਹਵਾਈ ਹਮਲੇ ਵਿੱਚ ਘੱਟੋ-ਘੱਟ 30 ਲੋਕਾਂ ਦੀ ਜਾਨ ਚਲੀ ਗਈ ਹੈ। ਸਾਰੇ ਮ੍ਰਿਤਕ ਪਾਕਿਸਤਾਨੀ ਨਾਗਰਿਕ ਸਨ। ਬੰਬਾਰੀ ਵਿੱਚ ਕਈ ਹੋਰ ਜ਼ਖਮੀ ਹੋਣ ਦੀ ਖ਼ਬਰ ਹੈ।
