ਲਖੀਮਪੁਰ ਖੀਰੀ ਪੁੱਜਾ ਅਕਾਲੀ ਦਲ ਦਾ ਵਫ਼ਦ, ਬੀਬੀ ਬਾਦਲ ਨੇ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ਼ ਕੀਤਾ ਸਾਂਝਾ

bibi/nawanpunjab.com

ਜਲੰਧਰ, 8 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਘਟਨਾ ’ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਲਖੀਮਪੁਰ ਖੀਰੀ ਪਹੁੰਚਿਆ। ਜਿੱਥੇ ਹਰਸਿਮਰਤ ਕੌਰ ਬਾਦਲ ਨੇ ਪੀੜਤ ਪਰਿਵਾਰਾਂ ਦੇ ਘਰ ਪਹੁੰਚ ਉਨ੍ਹਾਂ ਨਾਲ ਦੱਖ਼ ਸਾਂਝਾ ਕੀਤਾ।
ਹਰਸਿਮਰਤ ਕੌਰ ਬਾਦਲ ਨੇ ਪੀੜਤ ਪਰਿਵਾਰਾਂ ਨਾਲ ਦੁੱਖ਼ ਸਾਂਝਾ ਕਰਨ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਟਵਿੱਟਰ ’ਤੇ ਕਿਹਾ ਕਿ ਅਸੀਂ ਮ੍ਰਿਤਕ ਕਿਸਾਨ ਲਵਪ੍ਰੀਤ ਸਿੰਘ ਦੇ ਪਰਿਵਾਰ ਨਾਲ ਮਿਲੇ ਹਾਂ, ਜਿਨ੍ਹਾਂ ਦੇ ਦਰਦ ਦਾ ਅਸੀਂ ਅੰਦਾਜ਼ਾ ਲਗਾ ਸਕਦੇ ਹਾਂ। ਇਹ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ।
ਹਰਸਿਮਰਤ ਕੌਰ ਬਾਦਲ ਨੇ ਪੀੜਤਾਂ ਦਾ ਦੁੱਖ ਸਾਂਝਾ ਕਰਦੇ ਹੋਏ ਪਰਿਵਾਰ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਲੜਾਈ ’ਚ ਸਾਥ ਦੇਣ ਦੀ ਗੱਲ ਕਹੀ। ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਜਗੀਰ ਕੌਰ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਲਖਨਊ ਹਵਾਈ ਅੱਡੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਰਸਿਮਰਤ ਕੌਰ ਬਾਦਲ ਨੇ ਕਿਹਾ ਸੀ ਕਿ ਭਾਜਪਾ ਰਾਜ ਵਿੱਚ ਸੱਤਾਧਾਰੀਆਂ ਲਈ ਅਤੇ ਆਮ ਲੋਕਾਂ ਤੇ ਕਿਸਾਨਾਂ ਲਈ ਕਾਨੂੰਨੀ ਮਾਪਦੰਡ ਵੱਖੋ-ਵੱਖ ਹਨ। ਸਰਕਾਰ ਕਿਸਾਨਾਂ ਦੀ ਕੋਈ ਗੱਲ ਨਹੀਂ ਸੁਣ ਰਹੀ, ਜਿਸ ਕਾਰਨ ਹੁਣ ਕਿਸਾਨਾਂ ਨੂੰ ਮਾਰਿਆ ਜਾ ਰਿਹਾ ਹੈ। ਬੀਬੀ ਬਾਦਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ।
ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਇਸ ਹਾਦਸੇ ਦੇ ਤਿੰਨ ਦਿਨ ਪਹਿਲਾਂ ਕਿਸਾਨਾਂ ਨੂੰ ਸ਼ਰੇਆਮ ਧਮਕੀਆਂ ਦਿੱਤੀਆਂ ਸਨ। ਕਿਸਾਨਾਂ ਨਾਲ ਦਰਿੰਦਗੀ ਕਰਨ ਵਾਲੇ ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ, ਸਰਕਾਰੀ ਨੌਕਰੀ ਅਤੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਵਾਏ।

Leave a Reply

Your email address will not be published. Required fields are marked *