Big Breaking: ਪੰਜਾਬ ‘ਚ ਇਕ ਹੋਰ ਚੋਣ ਦਾ ਐਲਾਨ! ਜਾਣੋ ਕਿਸ ਦਾ ਅਸਤੀਫ਼ਾ ਹੋਇਆ ਮਨਜ਼ੂਰ

ਚੰਡੀਗੜ੍ਹ: ਪੰਜਾਬ ਤੋਂ ਰਾਜ ਸਭਾ ਲਈ ਖਾਲੀ ਹੋਈ ਸੀਟ ਲਈ ਚੋਣ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਲਈ ਨਾਮਜ਼ਦਗੀ 6 ਅਕਤੂਬਰ ਤੋਂ ਭਰਨੀ ਸ਼ੁਰੂ ਕੀਤੀ ਜਾਵੇਗੀ। ਵੋਟਿੰਗ 24 ਅਕਤੂਬਰ ਨੂੰ ਹੋਵੇਗੀ ਤੇ ਉਸੇ ਦਿਨ ਹੀ ਵੋਟਾਂ ਦੀ ਗਿਣਤੀ ਕਰ ਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।

ਦੱਸ ਦਈਏ ਕਿ ਸੰਜੀਵ ਅਰੋੜਾ ਨੇ ਲੁਧਿਆਣਾ ਜ਼ਿਮਨੀ ਚੋਣ ਵਿਚ ਜਿੱਤ ਹਾਸਲ ਕਰਨ ਮਗਰੋਂ ਲੋਕ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਜੁਲਾਈ ਵਿਚ ਅਸਤੀਫ਼ਾ ਦਿੱਤਾ ਸੀ, ਜਿਸ ਨੂੰ ਹੁਣ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਨੂੰ ਚੋਣ ਜਿੱਤਣ ਮਗਰੋਂ ਪੰਜਾਬ ਕੈਬਨਿਟ ਵਿਚ ਵੀ ਸ਼ਾਮਲ ਕੀਤਾ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਆਮ ਆਦਮੀ ਪਾਰਟੀ ਵੱਲੋਂ ਕਿਸ ਨੂੰ ਆਪਣਾ ਉਮੀਦਵਾਰ ਬਣਾਇਆ ਜਾਂਦਾ ਹੈ, ਜੋ ਲੋਕ ਸਭਾ ਵਿਚ ਸੰਜੀਵ ਅਰੋੜਾ ਦੀ ਜਗ੍ਹਾ ਲਵੇਗਾ।

Leave a Reply

Your email address will not be published. Required fields are marked *