ਮਜੀਠੀਆ ਨਾਲ ਮੁਲਾਕਾਤ ਕਰਨ ਨਾਭਾ ਜੇਲ੍ਹ ਪਹੁੰਚੇ ਸੁਖਬੀਰ ਬਾਦਲ

ਪਟਿਆਲਾ : ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਜੇਲ੍ਹ ‘ਚ ਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨਾਲ ਮੁਲਾਕਾਤ ਕਰਨ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨਾਭਾ ਜੇਲ੍ਹ ਪਹੁੰਚੇ ਹਨ। ਦੋ ਦਿਨ ਪਹਿਲਾਂ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਕਾਲੀ ਆਗੂ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਸਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕਰੀਬ ਅੱਧਾ ਘੰਟਾ ਮਜੀਠਿਆ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਹ ਮੀਡਿਆ ਨਾਲ ਕੋਈ ਵੀ ਗੱਲ ਕੀਤੇ ਬਿਨਾ ਨਾਭਾ ਦੇ ਮਹਾਰਾਜਾ ਹੀਰਾ ਸਿੰਘ ਦੇ ਮਹਿਲ, ਹੀਰਾ ਮਹਿਲ ਰਵਾਨਾ ਹੋ ਗਏ ਸਨ।

Leave a Reply

Your email address will not be published. Required fields are marked *