ਮੋਹਾਲੀ: ਐੱਸ.ਸੀ. ਤੋਂ 1 ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਤੇ ਮੌਜੂਦਾ ‘ਆਪ’ ਵਿਧਾਇਕ ਵਿਜੇ ਸਿੰਗਲਾ ਦੀ ਪੁਲਸ ਵੱਲੋਂ ਅਦਾਲਤ ’ਚ ਦਾਖਲ ਕੀਤੀ ਗਈ ਕਲੋਜ਼ਰ ਰਿਪੋਰਟ ਮਾਮਲੇ ’ਚ ਇਕ ਵਿਅਕਤੀ ਵੱਲੋਂ ਪਾਈ ਗਈ ਪ੍ਰੋਟੈਸਟ ਪਟੀਸ਼ਨ ’ਚ ਸੋਮਵਾਰ ਨੂੰ ਵਿਜੇ ਸਿੰਗਲਾ ਦੇ ਵਕੀਲ ਐੱਚ.ਐੱਸ.ਧਨੋਆ ਵੱਲੋਂ ਬਹਿਸ ਮੁਕੰਮਲ ਕੀਤੀ ਗਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ’ਚ 17 ਅਕਤੂਬਰ ਲਈ ਫੈਸਲਾ ਰਾਖਵਾਂ ਰੱਖ ਲਿਆ ਹੈ। ਕਿਸੇ ਵਿਅਕਤੀ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ’ਚ ਕਿਹਾ ਗਿਆ ਹੈ ਕਿ ਇਸ ਕਲੋਜ਼ਰ ਰਿਪੋਰਟ ਨੂੰ ਮਨਜ਼ੂਰ ਨਾ ਕੀਤਾ ਜਾਵੇ। ਉੱਧਰ ਅਦਾਲਤ ਦੇ ਹੁਕਮਾਂ ’ਤੇ ਫਾਰੈਂਸਿਕ ਲੈਬ ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਖ਼ਿਲਾਫ਼ ਦਰਜ ਕੀਤੀ ਗਈ ਐੱਫ.ਆਈ.ਆਰ ਦੀ ਕਾਪੀ ਅਦਾਲਤ ਨੂੰ ਸੌਂਪੀ ਗਈ ਹੈ।
ਸਾਬਕਾ ਸਿਹਤ ਮੰਤਰੀ ਸਿੰਗਲਾ ਦੀ ਕਲੋਜ਼ਰ ਰਿਪੋਰਟ ਮਾਮਲੇ ਦੀ ਸੁਣਵਾਈ 17 ਨੂੰ
