ਨਵੀਂ ਦਿੱਲੀ, 9 ਅਕਤੂਬਰ (ਦਲਜੀਤ ਸਿੰਘ)- ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੋਂ ਕ੍ਰਾਈਮ ਬਰਾਂਚ ਵਿਚ ਪੁੱਛਗਿੱਛ ਚੱਲ ਰਹੀ ਹੈ। ਇਹ ਪੁੱਛ ਕਈ ਘੰਟਿਆਂ ਤੋਂ ਚੱਲ ਰਹੀ ਹੈ। ਜਾਣਕਾਰੀ ਅਨੁਸਾਰ ਘਟਨਾ ਵਕਤ ਉਹ ਕਿੱਥੇ ਸੀ, ਇਸ ਦਾ ਸੰਤੁਸ਼ਟ ਜਵਾਬ ਨਹੀਂ ਦੇ ਪਾਇਆ ਹੈ। ਮੀਡੀਆ ਖ਼ਬਰਾਂ ਅਨੁਸਾਰ ਉਸ ਦੀ ਗ੍ਰਿਫ਼ਤਾਰੀ ਸੰਭਵ ਹੈ।
ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਭਾਜਪਾ ਆਗੂ ਅਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਜਾਰੀ, ਹੋ ਸਕਦੀ ਹੈ ਗ੍ਰਿਫ਼ਤਾਰੀ
