ਸੁਖਵਿੰਦਰ ਸਿੰਘ ਕਲਕੱਤਾ ਦਾ ਕੀਤਾ ਗਿਆ ਸਸਕਾਰ! ਪਿੰਡ ਸਹਿਣਾ ‘ਚ ਹੋਇਆ ਵੱਡਾ ਇਕੱਠ

ਬਰਨਾਲਾ: ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸਹਿਣਾ ਦੀ ਸਾਬਕਾ ਸਰਪੰਚ ਦੇ ਸੁਖਵਿੰਦਰ ਸਿੰਘ ਕਲਕੱਤਾ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਪਿੰਡ ਸਹਿਣਾ ਪਹੁੰਚੇ ਤੇ ਪਰਿਵਾਰ ਦਾ ਦੁੱਖ ਵੰਡਾਇਆ।

ਇੱਥੇ ਦੱਸ ਦਈਏ ਕਿ ਸੁਖਵਿੰਦਰ ਸਿੰਘ ਸਹਿਣਾ ਦਾ ਕੁਝ ਦਿਨ ਪਹਿਲਾਂ ਸ਼ਰੇਆਮ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਇਸ ਮਾਮਲੇ ਵਿਚ ਤੁਰੰਤ ਐਕਸ਼ਨ ਲੈਂਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਸਹਿਣਾ ਦਾ ਕਤਲ ਕਰਨ ਵਾਲਾ ਨੌਜਵਾਨ ਪਹਿਲਾਂ ਉਸ ਦਾ ਹੀ ਸਾਥੀ ਸੀ ਤੇ ਫ਼ਿਰ ਦੋਹਾਂ ਵਿਚਾਲੇ ਅਣਬਨ ਹੋਣ ਮਗਰੋਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

Leave a Reply

Your email address will not be published. Required fields are marked *