ਫਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਕੀਤੇ ਜਾਣ ਵਾਲੇ ਸਮਾਗਮ, ਕੱਢੇ ਜਾਣ ਵਾਲੇ ਨਗਰ ਕੀਰਤਨਾਂ, ਲਾਈਟ ਐਂਡ ਸਾਊਂਡ ਸ਼ੋਅ ਅਤੇ ਹੋਰ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਤਰਨਪ੍ਰੀਤ ਸਿੰਘ ਸੌਂਦ, ਦੀਪਕ ਬਾਲੀ ਅਡਵਾਈਜ਼ਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵੱਲੋਂ ਕੀਤੀ ਗਈ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਆ, ਵਿਧਾਇਕ ਗੁਰੂਹਰਸਹਾਏ ਫੌਜ਼ਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸਐੱਸਪੀ ਭੁਪਿੰਦਰ ਸਿੰਘ ਅਤੇ ਸੰਜੀਵ ਤਿਵਾੜੀ ਡਾਇਰੈਕਟਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਸ਼ਹਾਦਤ ਸਬੰਧੀ ਜ਼ਿਲ੍ਹੇ ’ਚ ਹੋਣਗੇ ਲਾਈਟ ਐਂਡ ਸਾਊਂਡ ਸ਼ੋਅ : ਹਰਜੋਤ ਬੈਂਸ
