ਵੱਡੀ ਖ਼ਬਰ: 3 ਨਵੰਬਰ ਨੂੰ ਹੋਵੇਗੀ SGPC ਦੇ ਪ੍ਰਧਾਨ ਦੀ ਚੋਣ, ਸੱਦਿਆ ਗਿਆ ਜਨਰਲ ਇਜਲਾਸ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਦਰਅਸਲ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੀ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਅੰਮ੍ਰਿਤਸਰ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਧਾਨ ਦੀ ਚੋਣ ਸਮੇਤ ਹੋਰ ਵੀ ਕਈ ਮੁੱਦਿਆਂ ‘ਤੇ ਚਰਚਾ ਕੀਤੀ ਗਈ ਹੈ। ਮੀਟਿੰਗ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਕਿ 3 ਨਵੰਬਰ ਨੂੰ ਐੱਸ. ਜੀ. ਪੀ. ਸੀ. ਦਾ ਜਨਰਲ ਇਜਲਾਸ ਸੱਦਿਆ ਗਿਆ ਹੈ, ਜਿਸ ਵਿਚ ਪ੍ਰਧਾਨ ਦੀ ਚੋਣ ਦੇ ਨਾਲ-ਨਾਲ ਹੋਰ ਵੀ ਮੁੱਦਿਆਂ ‘ਤੇ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ।

Leave a Reply

Your email address will not be published. Required fields are marked *