ਚੰਡੀਗੜ੍ਹ : ਹਰਿਆਣਾ ਦੇ ਏ. ਡੀ. ਜੀ. ਪੀ. ਆਈ. ਪੀ. ਐੱਸ. ਵਾਈ. ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਵੱਡੇ-ਵੱਡੇ ਸਿਆਸੀ ਆਗੂ ਪਹੁੰਚ ਰਹੇ ਹਨ।
ਇਸ ਦੇ ਤਹਿਤ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਲਈ ਪੁੱਜੇ। ਉਨ੍ਹਾਂ ਨੇ ਵਾਈ. ਪੂਰਨ ਕੁਮਾਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਉਨ੍ਹਾਂ ਨਾਲ ਭੁਪਿੰਦਰ ਸਿੰਘ ਹੁੱਡਾ ਅਤੇ ਰਾਓ ਨਰਿੰਦਰ ਵੀ ਮੌਜੂਦ ਸਨ।
