ਪਹਿਲੇ ਸਥਾਨ ‘ਤੇ ਫਿਰ ਅੰਮ੍ਰਿਤਸਰ, AQI ਨੇ ਕੀਤਾ ਹੈਰਾਨ

ਅੰਮ੍ਰਿਤਸਰ- ਇਕ ਪਾਸੇ ਜਿੱਥੇ ਪਰਾਲੀ ਸਾੜਨ ਦੇ ਮਾਮਲੇ ਵਿਚ ਅੰਮ੍ਰਿਤਸਰ ਜ਼ਿਲ੍ਹਾ ਲਗਾਤਾਰ ਪੰਜਾਬ ਵਿਚ ਪਹਿਲੇ ਸਥਾਨ ’ਤੇ ਚੱਲ ਰਿਹਾ ਹੈ, ਉੱਥੇ ਹੀ ਪਰਾਲੀ ਸਾੜਨ ਤੋਂ ਨਿਕਲਣ ਵਾਲੇ ਧੂੰਏਂ ਨੇ ਵੀ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਜ਼ਿਲ੍ਹੇ ਵਿਚ ਏਅਰ ਕੁਆਲਿਟੀ ਇੰਡੈਕਸ ਇਸ ਸਮੇਂ 179 ਨੂੰ ਪਾਰ ਕਰ ਗਿਆ ਹੈ ਜੋ ਕਿ ਆਮ ਨਾਲੋਂ ਤਿੰਨ ਗੁਣਾ ਵੱਧ ਹੈ। ਹਾਲਾਂਕਿ ਦੀਵਾਲੀ ਦਾ ਤਿਉਹਾਰ ਵੀ ਅਜੇ ਆਇਆ ਨਹੀਂ ਆਈ ਹੈ ਅਤੇ ਜਿਵੇਂ ਹੀ ਦੀਵਾਲੀ ਦਾ ਧੂੰਆਂ ਵੀ ਇਸ ਵਿਚ ਸ਼ਾਮਲ ਹੋਵੇਗਾ ਤਾਂ ਏਅਰ ਕੁਆਲਿਟੀ ਇੰਡੈਕਸ ਹੋਰ ਜ਼ਿਆਦਾ ਖਰਾਬ ਹੋ ਸਕਦਾ ਹੈ ਅਤੇ ਖਰਾਬ ਹੋਣ ਦੀ ਪੂਰੀ ਸੰਭਾਵਨਾ ਵੀ ਹੈ।

ਪਰਾਲੀ ਸਾੜਨ ਦੇ ਮਾਮਲੇ ਵਿਚ ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਦੀ ਗੱਲ ਕਰੀਏ ਤਾਂ ਡੀ. ਸੀ. ਸਾਕਸ਼ੀ ਸਾਹਨੀ ਨੇ ਇਕ ਮਹੀਨਾ ਪਹਿਲਾਂ ਵਿਭਾਗਾਂ ਦੀਆਂ ਸਾਂਝੀਆਂ ਟੀਮਾਂ ਬਣਾਈਆਂ ਸਨ, ਜਿਨ੍ਹਾਂ ਵਿਚ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਵਿਭਾਗ, ਮਾਲ ਵਿਭਾਗ ਅਤੇ ਹੋਰ ਵਿਭਾਗ ਸ਼ਾਮਲ ਸਨ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਕਿਸਾਨਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕਈ ਜਾਗਰੂਕਤਾ ਵੈਨਾਂ ਨੂੰ ਵੀ ਰਵਾਨਾ ਕੀਤਾ ਗਿਆ ਸੀ ਜੋ ਪਿੰਡ-ਪਿੰਡ ਜਾ ਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਮਹੱਤਤਾ ਬਾਰੇ ਜਾਗਰੂਕ ਕਰ ਰਹੀਆਂ ਹਨ। ਪਰਾਲੀ ਸਾੜਨ ਤੋਂ ਗੁਰੇਜ਼ ਕਰਨ ਵਾਲੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤੇ ਜਾ ਰਹੇ ਹਨ। ਇਸ ਪਹਿਲਕਦਮੀ ਦੇ ਹਿੱਸੇ ਵਜੋਂ ਪ੍ਰਸ਼ਾਸਨ ਨੇ ਅਜਿਹੇ ਕਿਸਾਨਾਂ ਨੂੰ ਸਰਕਾਰੀ ਵਿਭਾਗਾਂ ਤੱਕ ਪਹਿਲ ਦੇ ਤੌਰ ’ਤੇ ਸਰਕਾਰੀ ਕੰਮ ਕਰਨ, ਬੈਂਕਾਂ ਤੋਂ ਕਰਜ਼ਿਆਂ ਤੱਕ ਪਹੁੰਚ ਪ੍ਰਦਾਨ ਕੀਤੀ ਹੈ।

Leave a Reply

Your email address will not be published. Required fields are marked *