BREAKING : ਸੰਸਦ ਮੈਂਬਰਾਂ ਦੇ ਅਪਾਰਟਮੈਂਟ ‘ਚ ਲੱਗੀ ਅੱਗ, ਮਚੇ ਭਾਂਬੜ

ਨਵੀਂ ਦਿੱਲੀ : ਦਿੱਲੀ ਦੇ ਡਾ. ਬਿਸ਼ੰਬਰ ਦਾਸ ਮਾਰਗ ‘ਤੇ ਸਥਿਤ ਬ੍ਰਹਮਪੁੱਤਰ ਅਪਾਰਟਮੈਂਟਸ ਵਿੱਚ ਭਿਆਨਕ ਅੱਗ ਲੱਗ ਜਾਣ ਦੀ ਸੂਚਨਾ ਮਿਲੀ। ਇਸ ਨਾਲ ਉਕਤ ਸਥਾਨ ‘ਤੇ ਹਫ਼ੜਾ-ਦਫ਼ੜੀ ਮਚ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ, ਜਿਹਨਾਂ ਨੇ ਬਚਾਅ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਇਸ ਘਟਨਾ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਦੱਸ ਦੇਈਏ ਕਿ ਇਸ ਇਮਾਰਤ ਵਿੱਚ ਲੋਕ ਸਭਾ ਅਤੇ ਰਾਜ ਸਭਾ ਦੇ ਕਈ ਸੰਸਦ ਮੈਂਬਰ ਰਹਿੰਦੇ ਹਨ। ਇਹ ਇਮਾਰਤ ਸੰਸਦ ਭਵਨ ਤੋਂ ਸਿਰਫ਼ 200 ਮੀਟਰ ਦੀ ਦੂਰੀ ‘ਤੇ ਸਥਿਤ ਹੈ।

ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਛੇ ਫਾਇਰ ਇੰਜਣ ਮੌਕੇ ‘ਤੇ ਮੌਜੂਦ ਹਨ ਅਤੇ ਫਾਇਰਫਾਈਟਰ ਅੱਗ ਬੁਝਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਨ। ਚਸ਼ਮਦੀਦਾਂ ਮੁਤਾਬਕ ਅੱਗ ਲੱਗਣ ਨਾਲ ਅਪਾਰਟਮੈਂਟ ਕੰਪਲੈਕਸ ਵਿੱਚ ਭਾਜੜਾਂ ਪੈ ਗਈਆਂ ਅਤੇ ਸਾਰੇ ਲੋਕ ਬਾਹਰ ਨੂੰ ਦੌੜਨ ਲੱਗੇ। ਦੂਜੇ ਪਾਸੇ ਅੱਗ ਲੱਗਣ ਦੇ ਘਟਨਾ ਸਥਾਨ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਸੀ ਅਤੇ ਲੋਕ ਬਾਹਰ ਇਕੱਠੇ ਹੋਏ ਹਨ।

Leave a Reply

Your email address will not be published. Required fields are marked *