ਚੰਡੀਗੜ੍ਹ/ਜਲੰਧਰ-ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇਕ ਸਮੱਗਲਿੰਗ ਨੈੱਟਵਰਕ ਦੇ 5 ਮੈਂਬਰਾਂ ਨੂੰ ਚਾਰ 9 ਐੱਮ. ਐੱਮ. ਕੈਲੀਬਰ ਗਲੌਕ ਪਿਸਤੌਲਾਂ ਅਤੇ 2 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਹ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ, ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਅਭਿਸ਼ੇਕ ਸਿੰਘ ਵਾਸੀ ਪਿੰਡ ਢੰਡ, ਤਰਨਤਾਰਨ ਤੇ ਕੁਲਮੀਤ ਸਿੰਘ ਵਾਸੀ ਕਾਲੋਨੀ ਗੰਗਾ ਨਗਰ ਪਿੰਡ ਢੰਡ ਤਰਨਤਾਰਨ ਵਜੋਂ ਹੋਈ ਹੈ।
