ਜਲੰਧਰ: ਪੁਲਿਸ ਸ਼ਹੀਦੀ ਦਿਵਸ ਮੌਕੇ ਪੀਏਪੀ ਵਿਖੇ ਪੰਜਾਬ ਪੁਲਿਸ ਦੇ ਸ਼ਹੀਦ। ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਯਾਦ ਵਿੱਚ ਸ਼ਹੀਦੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਪੁਲਿਸ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਿਹਾ ਕਿ ਪੁਲਿਸ ਸ਼ਹੀਦੀ ਦਿਵਸ ਦੇ ਮੌਕੇ ‘ਤੇ, ਅਸੀਂ ਆਪਣੇ ਬਹਾਦਰ ਪੁਲਿਸ ਸ਼ਹੀਦ ਭਰਾਵਾਂ ਅਤੇ ਭੈਣਾਂ ਨੂੰ ਸਲਾਮ ਕਰਦੇ ਹਾਂ। ਜਿਨ੍ਹਾਂ ਨੇ ਬਹਾਦਰੀ ਨਾਲ ਖ਼ਤਰੇ ਦਾ ਸਾਹਮਣਾ ਕੀਤਾ ਅਤੇ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।
ਸ਼ਹੀਦੀ ਦਿਵਸ ਮੌਕੇ ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਕੀਤਾ ਗਿਆ ਯਾਦ, DGP ਗੌਰਵ ਨੇ ਪੀਏਪੀ ‘ਚ ਭੇਟ ਕੀਤੇ ਸ਼ਰਧਾ ਦੇ ਫੁੱਲ
