ਡੇਰਾ ਬਾਬਾ ਨਾਨਕ ਦੇ ਪਿੰਡ ਧਰਮਾਬਾਦ ਵਿਖੇ ਬਲਾਸਟ, 2 ਔਰਤਾਂ ਸਮੇਤ 7 ਵਿਅਕਤੀ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ : ਬੀਤੀ ਰਾਤ ਦੀਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਬਾਦ ਵਿਖੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਬਲਾਸਟ ਹੋ ਗਿਆ ।ਇਸ ਘਟਨਾ ‘ਚ 2 ਔਰਤਾਂ ਸਮੇਤ 7 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀਆਂ ਵਿੱਚ ਦੋ ਸਕੇ ਭਰਾ, ਇਕ ਧੀ ਤੇ ਦੋ ਜਵਾਈ ਵੀ ਦੱਸੇ ਜਾ ਰਹੇ ਹਨ। ਗੰਭੀਰ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਖੇ ਭਰਤੀ ਕਰਾਇਆ ਗਿਆ। ਜਿੱਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਿਸ ਨਾਲ ਨਜ਼ਦੀਕੀ ਘਰਾਂ ਦੇ ਸ਼ੀਸ਼ੇ ਤੱਕ ਟੁੱਟ ਗਏ ਹਨ। ਇਸ ਘਟਨਾ ਨੂੰ ਲੈ ਕੇ ਡੇਰਾ ਬਾਬਾ ਨਾਨਕ ਇਲਾਕੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ। ਇਸ ਮੌਕੇ ਪੁੱਜੇ ਡੇਰੇ ਬਾਬਾ ਨਾਨਕ ਪੁਲਿਸ ਦੇ ਐਸਐਚਓ ਸ੍ਰੀ ਅਸ਼ੋਕ ਸ਼ਰਮਾ ਨੇ ਦੱਸਿਆ ਕਿ ਇਸ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਫੌਰਾਂਸਿਕ ਟੀਮਾਂ ਵੀ ਮੰਗਾਈਆਂ ਜਾ ਰਹੀਆਂ ਹਨ ਜਿੰਨ੍ਹਾਂ ਵੱਲੋਂ ਇਸ ਵੱਡੇ ਹਾਦਸੇ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ । ਇਸ ਵੱਡੀ ਮਾਤਰਾ ਵਿੱਚ ਗੰਧਕ ਤੇ ਪਟਾਸ ਵੇਚਣ ਵਾਲੇ ਉਹਨਾਂ ਲੋਕਾਂ ਖਿਲਾਫ ਹੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *