ਪਾਕਿਸਤਾਨ ਵੱਲੋਂ ਭੇਜੇ ਗਏ ਚਾਰ ਤਸਕਰਾਂ ਕੀਤਾ ਗ੍ਰਿਫ਼ਤਾਰ, ਪਿਸਤੌਲਾਂ ਸਮੇਤ ਕਈ ਹੋਰ ਚੀਜ਼ਾਂ ਵੀ ਬਰਾਮਦ

ਅੰਮ੍ਰਿਤਸਰ : ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਵੱਲੋਂ ਭੇਜੇ ਗਏ ਚਾਰ ਗਲੋਕ ਪਿਸਤੌਲਾਂ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪਿਸਤੌਲ ਕੁਝ ਦਿਨ ਪਹਿਲਾਂ ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਡਰੋਨ ਰਾਹੀਂ ਸੁੱਟੇ ਗਏ ਸਨ।

ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੁੱਧਵਾਰ ਨੂੰ ਇੱਕ ਕਾਰਵਾਈ ਵਿੱਚ ਚਾਰ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਚਾਰ ਗਲੋਕ ਪਿਸਤੌਲ, ਚਾਰ ਮੈਗਜ਼ੀਨ ਅਤੇ 16 ਕਾਰਤੂਸ ਬਰਾਮਦ ਕੀਤੇ ਹਨ। ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਜਾਰੀ ਹੈ। ਧਿਆਨ ਦੇਣ ਯੋਗ ਹੈ ਕਿ ਪਾਕਿਸਤਾਨ ਤੋਂ ਹਥਿਆਰਾਂ ਦੀ ਖੇਪ ਜਾਰੀ ਹੈ। ਮੰਗਲਵਾਰ ਨੂੰ ਦੋ ਮੁਲਜ਼ਮਾਂ ਨੂੰ ਇੱਕ ਆਰਪੀਜੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਤੋਂ ਪਹਿਲਾਂ ਤਿੰਨ ਅੱਤਵਾਦੀਆਂ ਨੂੰ ਛੇ ਗ੍ਰਨੇਡਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ।

Leave a Reply

Your email address will not be published. Required fields are marked *