ਚੰਡੀਗੜ੍ਹ, 14 ਜੂਨ (ਦਲਜੀਤ ਸਿੰਘ)-ਪੋਸਟ ਮੈਟ੍ਰਿਕ ਵਜ਼ੀਫਾ ਘਪਲੇ ਦੇ ਮਾਮਲੇ ਵਿਚ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘਿਰਾਓ ਕੀਤਾ ਗਿਆ।
ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਸਮੇਤ ਜਿਵੇਂ ਹੀ ਆਗੂਆਂ ਨੇ ਆਪਣਾ ਧਰਨਾ ਸ਼ੁਰੂ ਕੀਤਾ ਤਾਂ ਚੰਡੀਗੜ੍ਗ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਦਲਿਤ ਵਿਿਦਆਰਥੀਆਂ ਦੀ ਬਕਾਇਆ ਰਾਸ਼ੀ 1539 ਕਰੋੜ ਰੁਪਏ ਜਾਰੀ ਨਹੀਂ ਕਰਦੀ, ਉਦੋਂ ਤੱਕ ਆਮ ਆਦਮੀ ਪਾਰਟੀ ਵੱਲੋਂ ਲੜੀਵਾਰ ਭੁੱਖ-ਹੜਤਾਲ ਜਾਰੀ ਰੱਖੀ ਜਾਵੇਗੀ।