ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ (Shiromani Committee) ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਵਫ਼ਦ ਸਮੇਤ ਜੰਮੂ ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ (Manoj Sinha) ਨਾਲ ਮੁਲਾਕਾਤ ਕੀਤੀ। ਮੁਲਾਕਾਤ ਉਪਰੰਤ ਜਾਣਕਾਰੀ ਦਿੰਦਿਆ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 15 ਨਵੰਬਰ 2025 ਨੂੰ ਗੁਰਦੁਆਰਾ ਸਾਹਿਬ, ਮਟਨ, ਕਸ਼ਮੀਰ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਜੰਮੂ ਕਸ਼ਮੀਰ ਦੇ ਸਿੱਖ ਆਗੂ ਸ਼ਾਮਲ ਸਨ।
15 ਨਵੰਬਰ 2025 ਨੂੰ ਗੁਰਦੁਆਰਾ ਸਾਹਿਬ, ਮਟਨ, ਕਸ਼ਮੀਰ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ
