ਚੰਡੀਗੜ੍ਹ : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਕੇਸ ‘ਚ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੇ 12 ਦਿਨਾਂ ਦੇ ਰਿਮਾਂਡ ਦੀ ਮੰਗ ਨੂੰ ਲੈ ਕੇ ਸੀਬੀਆਈ ਦੀ ਅਰਜ਼ੀ ‘ਤੇ ਅੱਜ ਸੁਣਵਾਈ ਹੋਈ ਜਿਸ ‘ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਅਦਾਲਤ ਨੇ ਕ੍ਰਿਸ਼ਨੂ ਦਾ 9 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਹੋਈ ਸੁਣਵਾਈ ਦੌਰਾਨ ਕ੍ਰਿਸ਼ਨੂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਤੇ ਉਸ ਨੇ ਕਿਹਾ ਕਿ ਉਸ ਦਾ ਕੋਈ ਵਕੀਲ ਨਹੀਂ ਹੈ, ਇਸ ਲਈ ਉਸ ਨੂੰ ਸਮਾਂ ਦਿੱਤਾ ਜਾਵੇ। ਇਸ ਤੋਂ ਬਾਅਦ ਬੁੱਧਵਾਰ ਯਾਨੀ ਅੱਜ ਦੀ ਪੇਸ਼ੀ ਦੌਰਾਨ ਉਸ ਨੂੰ ਫਿਜ਼ੀਕਲ ਤੌਰ ‘ਤੇ ਪੇਸ਼ ਕਰਨ ਦੇ ਆਦੇਸ਼ ਦਿੱਤੇ ਸਨ।
ਮੁਅੱਤਲ DIG ਭੁੱਲਰ ਰਿਸ਼ਵਤ ਕੇਸ : CBI ਦੀ ਵਿਸ਼ੇਸ਼ ਅਦਾਲਤ ਨੇ ਗ੍ਰਿਫਤਾਰ ਵਿਚੋਲੇ ਕ੍ਰਿਸ਼ਨੂ ਦਾ 9 ਦਿਨ ਦਾ ਪੁਲਸ ਰਿਮਾਂਡ ਦਿੱਤਾ
