ਪੰਜਾਬ ਸਰਕਾਰ ਨੇ 65 ਲੱਖ ਪਰਿਵਾਰਾਂ ਲਈ ਕੀਤਾ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ

ਜਲੰਧਰ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ 65 ਲੱਖ ਪਰਿਵਾਰਾਂ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਐਲਾਨ ਕੀਤਾ ਹੈ। ਇਸ ਯੋਜਨਾ ਦੇ ਲਾਗੂ ਹੋਣ ਨਾਲ ਹਰੇਕ ਪਰਿਵਾਰ ਨੂੰ ਸਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਤੇ ਵਧੀਆ ਇਲਾਜ ਦੀ ਸਹੂਲਤ ਮਿਲੇਗੀ।

ਇੰਨਾ ਹੀ ਨਹੀਂ ਇਸ ਯੋਜਨਾ ਤਹਿਤ ਪੰਜਾਬ ਸੂਬੇ ਦੇ ਕਿਸੇ ਵੀ ਸਰਕਾਰੀ ਅਤੇ ਸੁਚੀਬੱਧ ਪ੍ਰਾਈਵੇਟ ਹਸਪਤਾਲਾਂ ਵਿਚ ਨਕਦੀ ਰਹਿਤ ਅਤੇ ਕਾਗਜ਼ ਰਹਿਤ ਇਲਾਜ ਨੂੰ ਯਕੀਨੀ ਬਣਾਇਆ ਜਾਵੇਗਾ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਯੋਜਨਾ ਤਹਿਤ ਪਰਿਵਾਰ ਦੇ ਆਕਾਰ ਦੀ ਕੋਈ ਸੀਮਾ ਨਹੀਂ ਹੋਵੇਗੀ, ਜਿਸਦੇ ਅਧੀਨ ਹਰ ਮੈਂਬਰ ਕਵਰ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ, ਆਂਗਨਵਾੜੀ ਤੇ ਆਸ਼ਾ ਵਰਕਰ 100 ਫੀਸਦੀ ਯੋਜਨਾ ਹੇਠ ਕਵਰ ਹੋਣਗੇ।

ਇੱਥੇ ਦੱਸ ਦੇਈਏ ਕਿ ਸੂਬਾ ਪੰਜਾਬ ਯੂਨੀਵਰਸਲ ਸਿਹਤ ਬੀਮਾ ਕਵਰ ਵਾਲਾ ਪਹਿਲਾ ਰਾਜ ਬਣ ਜਾਵੇਗਾ।ਸਿਹਤ ਬੀਮਾ ਯੋਜਨਾ ਸਾਰੇ ਨਿਵਾਸੀਆਂ ਅਤੇ ਇੱਥੋਂ ਤੱਕ ਕਿ ਸੇਵਾਮੁਕਤ ਸਰਕਾਰੀ ਕਰਮਚਾਰੀਆਂ `ਤੇ ਵੀ ਲਾਗੂ ਹੋਵੇਗੀ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਹਰੇਕ ਲਾਭਪਾਤਰੀ ਨੂੰ ਇਲਾਜ ਪ੍ਰਾਪਤ ਕਰਨ ਲਈ ਇੱਕ ਸਿਹਤ ਕਾਰਡ ਮਿਲੇਗਾ।

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਇੱਕ ਬਹੁਤ ਵੱਡੀ ਉਪਲੱਬਧੀ ਹੈ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਵਰ ਵਿਅਕਤੀਆਂ ਨੂੰ ਆਪਣੇ ਇਲਾਜ ਲਈ ਕੋਈ ਪੈਸਾ ਖਰਚ ਨਹੀਂ ਕਰਨਾ ਪਵੇਗਾ। ਅਕਸਰ ਹੀ ਬਿਮਾਰੀ ਦੀ ਸੂਰਤ ਵਿੱਚ ਲੋੜਵੰਦ ਪਰਿਵਾਰਾਂ ਦੀ ਸਾਰੀ ਜਮ੍ਹਾਂ ਪੂੰਜੀ ਇਲਾਜ ਉੱਪਰ ਹੀ ਖ਼ਰਚ ਹੋ ਜਾਂਦੀ ਸੀ, ਪਰ ਹੁਣ ਇਹ ਰਾਸ਼ੀ ਲੋਕ ਆਪਣੇ ਪਰਿਵਾਰਾਂ ਦੀ ਬਿਹਤਰੀ ਲਈ ਖ਼ਰਚ ਸਕਣਗੇ।

Leave a Reply

Your email address will not be published. Required fields are marked *