ਅੰਮ੍ਰਿਤਸਰ – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਪਰਿਕਰਮਾ, ਘੰਟਾ ਘਰ ਗੇਟ ਤੋਂ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਨਗਰ ਕੀਰਤਨ ਵਿੱਚ ਸ਼ਬਦ ਕੀਰਤਨੀ ਜਥੇ , ਸ਼ਬਦ ਚੌਂਕੀ ਜਥੇ, ਸਕੂਲੀ ਬੱਚੇ, ਬੈਂਡ ਪਾਰਟੀਆਂ, ਗਤਕਾ ਪਾਰਟੀਆਂ ਆਦਿ ਸ਼ਾਮਿਲ ਹੋਈਆਂ। ਨਗਰ ਕੀਰਤਨ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘ ਮੁਖੀ, ਸਤਨਾਮ ਸਿੰਘ ਝਬਾਲ ਆਦਿ ਮੌਜੂਦ ਸਨ ।
Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
