ਰਾਜਾ ਵੜਿੰਗ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਦਰਜ ਕੀਤੀ ਐਫਆਈਆਰ, ਜਾਣੋ ਕੀ ਹੈ ਮਾਮਲਾ

ਚੰਡੀਗੜ੍ਹ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਦੇ ਰੰਗ ਤੇ ਜਾਤ ਬਾਰੇ ਟਿੱਪਣੀ ਕਰਨ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਪੁਲਿਸ ਨੇ ਉਨ੍ਹਾਂ ‘ਤੇ ਐਫਆਈਆਰ ਦਰਜ ਕਰ ਲਈ ਹੈ।
ਜ਼ਿਕਰਯੋਗ ਹੈ ਕਿ ਸਟੇਟ ਐੱਸਸੀ/ਐੱਸਟੀ ਕਮਿਸ਼ਨ ਤੋਂ ਬਾਅਦ ਹੁਣ ਇਸ ਮਾਮਲੇ ’ਚ ਹੁਣ ਰਾਸ਼ਟਰੀ ਐੱਸਸੀ/ਐੱਸਟੀ ਕਮਿਸ਼ਨ ਦੀ ਵੀ ਐਂਟਰੀ ਹੋ ਗਈ ਹੈ। ਕਮਿਸ਼ਨ ਨੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਤੇ ਐੱਸਐੱਸਪੀ ਤੋਂ 7 ਦਿਨਾਂ ਦੇ ਅੰਦਰ ਐਕਸ਼ਨ ਰਿਪੋਰਟ ਪੇਸ਼ ਕਰਨ ਨੂੰ ਕਿਹਾ ਹੈ। ਇਹ ਕਾਰਵਾਈ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁਘ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਕੀਤੀ ਗਈ ਹੈ।

ਵੜਿੰਗ ਨੇ ਮੰਗਲਵਾਰ ਨੂੰ ਤਰਨਤਾਰਨ ’ਚ ਹੋ ਰਹੀ ਵਿਧਾਨ ਸਭਾ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਕਰਦੇ ਹੋਏ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੀ ਜਾਤ ਤੇ ਰੰਗ ਸਬੰਧੀ ਵਿਵਾਦਤ ਟਿੱਪਣੀ ਕੀਤੀ ਸੀ। ਟਿੱਪਣੀ ਕਰਦਿਆਂ ਹੀ ਸਿਆਸੀ ਹਲਕਿਆਂ ’ਚ ਵਿਵਾਦ ਛਿੜ ਗਿਆ। ਵਿਵਾਦ ਵਧਣ ਦੇ ਨਾਲ ਹੀ ਵੜਿੰਗ ਨੇ ਦੇਰ ਸ਼ਾਮ ਬਗ਼ੈਰ ਸ਼ਰਤ ਮਾਫ਼ੀ ਮੰਗ ਲਈ ਸੀ, ਪਰ ਉਨ੍ਹਾਂ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ਇਸ ਮਾਮਲੇ ’ਤੇ ਪਹਿਲਾਂ ਸੂਬਾਈ ਐੱਸਸੀ/ਐੱਸਟੀ ਕਮਿਸ਼ਨ ਨੇ ਨੋਟਿਸ ਲਿਆ। ਕਮਿਸ਼ਨ ਨੇ ਵੜਿੰਗ ਨੂੰ 6 ਨਵੰਬਰ ਨੂੰ ਨੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਵੜਿੰਗ ’ਤੇ ਤਿੱਖਾ ਹਮਲਾ ਕਰਦੇ ਹੋਏ ਤਰਨਤਾਰਨ ਜ਼ਿਮਨੀ ਚੋਣ ’ਚ ਜਾਤੀਵਾਦ ਦਾ ਜ਼ਹਿਰ ਫੈਲਾਉਣ ਦਾ ਗੰਭੀਰ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ਦਲਿਤ ਤੇ ਗ਼ਰੀਬ ਵਰਗ ਪ੍ਰਤੀ ਅਪਮਾਜਨਕ ਹੈ, ਜੋ ਵੜਿੰਗ ਦੀ ਬਿਆਨਬਾਜ਼ੀ ਤੋਂ ਸਪਸ਼ਟ ਹੈ। ਚੀਮਾ ਨੇ ਕਿਹਾ ਕਿ ਬੂਟਾ ਸਿੰਘ ਇਕ ਮਹਾਨੇ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਿਆਸਤ, ਪੱਤਰਕਾਰੀ ਤੇ ਸਿੱਖਿਆ ’ਚ ਅਹਿਮ ਯੋਗਦਾਨ ਦਿੱਤਾ, ਪਰ ਕਾਂਗਰਸ ਨੇ ਉਨ੍ਹਾਂ ਦਾ ਜਾਤੀ ਦੇ ਆਧਾਰ ’ਤੇ ਅਪਮਾਨ ਕੀਤਾ।

Leave a Reply

Your email address will not be published. Required fields are marked *