4 ਸਾਲ ਪੁਰਾਣੇ ਮਾਮਲੇ ‘ਚ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਸਣੇ ਚਾਰ ਬਰੀ

ਚੰਡੀਗੜ੍ਹ : ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ (ਸੀ. ਜੇ. ਐੱਮ) ਸਚਿਨ ਯਾਦਵ ਦੀ ਅਦਾਲਤ ਨੇ ਪੁਲਸ ਮੁਲਾਜ਼ਮਾਂ ’ਤੇ ਹਮਲਾ ਅਤੇ ਸਰਕਾਰੀ ਕੰਮ ਵਿਚ ਰੁਕਾਵਟ ਪਾਉਣ ਦੇ ਚਾਰ ਸਾਲ ਪੁਰਾਣੇ ਮਾਮਲੇ ਵਿਚ ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਨਮੋਲ ਗਗਨ ਮਾਨ, ਚੰਡੀਗੜ੍ਹ ਇੰਚਾਰਜ ਡਾ. ਸੰਨੀ ਆਹਲੂਵਾਲੀਆ, ਰਾਜਵਿੰਦਰ ਗਿੱਲ ਅਤੇ ਅਰਸ਼ਦੀਪ ਸਿੰਘ ਨੂੰ ਬਰੀ ਕਰ ਦਿੱਤਾ। ਇਹ ਮਾਮਲਾ 4 ਅਗਸਤ, 2021 ਦੀ ਹੈ। ‘ਆਪ’ ਆਗੂਆਂ ਨੇ ਸੈਕਟਰ-37 ਸਥਿਤ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ।

ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਝੜਪ ਹੋ ਗਈ। ਝੜਪ ਵਿਚ ਕੁੱਝ ਪੁਲਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਤੋਂ ਬਾਅਦ ਸੈਕਟਰ-39 ਥਾਣਾ ਪੁਲਸ ਵਿਚ ਆਈ. ਪੀ. ਸੀ. ਦੀ ਧਾਰਾ 188, 323, 332 ਅਤੇ 353 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਲਗਭਗ ਚਾਰ ਸਾਲ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਇਸਤਗਾਸਾ ਪੱਖ ਦੋਸ਼ ਸਾਬਤ ਕਰਨ ਵਿਚ ਅਸਫ਼ਲ ਰਿਹਾ ਅਤੇ ਇਸ ਲਈ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।

Leave a Reply

Your email address will not be published. Required fields are marked *