ਮਖੂ : ਅਕਾਲੀ ਦਲ ਪੁਨਰ ਸੁਰਜੀਤ ਦੇ ਮੁੱਖ ਬੁਲਾਰੇ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਜਥੇ. ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੈਟ ਅਤੇ ਸਿੰਡੀਕੇਟ ਨੂੰ ਖਤਮ ਕੀਤੇ ਜਾਣ ਵਾਲੇ ਨੌਟੀਫਕੇਸਨ ਨੂੰ ਰੱਦ ਕਰਨ ਲਈ ਸਰਕਾਰ ਉੱਪਰ ਸੰਘਰਸ਼ ਦੀ ਜਿੱਤ ਦੱਸਦਿਆਂ ਕਿਹਾ ਕਿ ਇਸ ਕਦਮ ਨੂੰ ਕੇਂਦਰ ਸਰਕਾਰ ਦਾ ਪੰਜਾਬ ਉੱਪਰ 1966 ਤੋਂ ਬਾਅਦ ਦਾ ਸਭ ਤੋਂ ਵੱਡਾ ਨੀਤੀਗਤ ਹਮਲਾ ਕਰਾਰ ਦਿੱਤਾ ਹੈ।
ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਦਿਲ ਕਹੀ ਜਾਣ ਵਾਲੀ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਖਤਮ ਕਰਨ ਦਾ ਫੈਸਲਾ ਕੇਂਦਰ ਵੱਲੋਂ ਪੰਜਾਬ ਦੀ ਜਮਹੂਰੀ ਸੰਸਥਾਵਾਂ ਤੇ ਸਿੱਖਿਅਕ ਖੁਦਮੁਖਤਿਆਰਤਾ ’ਤੇ ਸਿੱਧਾ ਹਮਲਾ ਸੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੇਂਦਰ ਵੱਲੋਂ ਖਾਸ ਤੌਰ ਤੇ 1 ਨਵੰਬਰ ਦੇ ਦਿਨ ਦੀ ਚੋਣ ਕੀਤੀ ਗਈ ਹੈ, ਕਿਉਂ ਕਿ ਕੋਈ ਵੀ ਕੇਂਦਰ ਸਰਕਾਰ ਇਸ ਦਿਨ ਦੀ ਪੰਜਾਬ ਦੇ ਸੰਦਰਭ ਵਿੱਚ ਅਹਿਮੀਅਤ ਤੋਂ ਭਲੀ ਭਾਂਤ ਜਾਣੂੰ ਹੈ।
ਇਹ ਦਿਨ ਪੰਜਾਬ ਅਤੇ ਸਿੱਖ ਕੌਮ ਨਾਲ ਜਜ਼ਬਾਤੀ ਤੌਰ ’ਤੇ ਲਗਾਅ ਦੇਣਾ ਵਾਲਾ ਸੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਇਹ ਫੈਸਲਾ ਸਿਰਫ਼ ਇਕ ਯੂਨੀਵਰਸਟੀ ਦਾ ਪ੍ਰਸ਼ਾਸਕੀ ਮਾਮਲਾ ਨਹੀਂ, ਬਲਕਿ ਪੰਜਾਬ ਦੀ ਆਵਾਜ਼, ਮਾਣਮੱਤੇ ਇਤਿਹਾਸ ਅਤੇ ਅਧਿਕਾਰਾਂ ਨੂੰ ਖੋਹਣ ਦੀ ਵੱਡੀ ਸਾਜ਼ਿਸ਼ ਦਾ ਹਿੱਸਾ ਸੀ ਪੰਜਾਬ ਯੂਨੀਵਰਸਟੀ ਹਮੇਸ਼ਾ ਪੰਜਾਬੀ ਸਭਿਆਚਾਰ, ਭਾਸ਼ਾ ਅਤੇ ਵਿਦਿਆ ਦਾ ਪ੍ਰਤੀਕ ਰਹੀ ਹੈ, ਜਿਸਨੂੰ ਹੁਣ ਕੇਂਦਰ ਸਰਕਾਰ ਸਿੱਧੇ ਆਪਣੇ ਕਬਜ਼ੇ ’ਚ ਲੈਣਾ ਚਾਹੁੰਦੀ ਸੀ ਜੋ ਕਿ ਕਦਾਈਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਸੀ।
