ਨਵੀਂ ਦਿੱਲੀ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਤੇ ਹਾਈ ਕੋਰਟ ਜਾਣ ਦੀ ਸਲਾਹ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੰਸਦ ਮੈਂਬਰ ਨੇ NSA( ਰਾਸ਼ਟਰੀ ਸੁਰੱਖਿਆ ਐਕਟ) ਤਹਿਤ ਨਜ਼ਰਬੰਦ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਾਈ ਕੋਰਟ ਨੂੰ ਅੰਮ੍ਰਿਤਪਾਲ ਸਿੰਘ ਦੀ ਲੰਬੀ ਨਜ਼ਰਬੰਦੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਸਦੀ ਪਟੀਸ਼ਨ ‘ਤੇ ਛੇ ਹਫ਼ਤਿਆਂ ਦੇ ਅੰਦਰ ਫੈਸਲਾ ਕਰਨ ਦਾ ਨਿਰਦੇਸ਼ ਦੇਵੇਗੀ। ਹਾਲਾਂਕਿ, ਸੁਪਰੀਮ ਕੋਰਟ ਨੇ ਅਜੇ ਤੱਕ ਕੋਈ ਹੁਕਮ ਜਾਰੀ ਨਹੀਂ ਕੀਤਾ ਹੈ, ਜਿਸ ਵਿੱਚ ਅਜਿਹਾ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਨੂੰ ਪੇਸ਼ ਹੋਣ ਦੀ ਬੇਨਤੀ ਕੀਤੀ ਗਈ ਹੈ।ਦੱਸਣਯੋਗ ਹੈ ਕਿ ਉਹ ਇਸ ਵੇਲੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।
ਸੁਪਰੀਮ ਕੋਰਟ ਨੇ MP ਅਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਸੁਣਵਾਈ ਤੋਂ ਕੀਤਾ ਇਨਕਾਰ, ਹਾਈ ਕੋਰਟ ਜਾਣ ਦੀ ਦਿੱਤੀ ਸਲਾਹ
