ਸ੍ਰੀ ਮੁਕਤਸਰ ਸਾਹਿਬ : ਦਿੱਲੀ ‘ਚ ਇਕ ਕਾਰ ਵਿਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਰਾਜ ਵਿਚ ਵੀ ਅਲਰਟ ਜਾਰੀ ਕੀਤਾ ਗਿਆ ਹੈ। ਨਤੀਜੇ ਵਜੋਂ, ਜ਼ਿਲ੍ਹਾ ਮੁਕਤਸਰ ਪੁਲਿਸ ਨੇ ਰਾਤ ਸਮੇਂ ਜ਼ਿਲ੍ਹੇ ਭਰ ਵਿਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਜਾਂਚ ਕੀਤੀ। ਥਾਣਾ ਕਿੱਲਿਆਂਵਾਲੀ ਦੀ ਪੁਲਿਸ ਨੇ ਖਾਸ ਤੌਰ ‘ਤੇ ਜ਼ਿਲ੍ਹਾ ਮੁਕਤਸਰ ਦੀ ਗੁਆਂਢੀ ਸੂਬਿਆਂ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਸਰਹੱਦਾਂ ‘ਤੇ ਸੁਰੱਖਿਆ ਪੁਖ਼ਤ ਕਰ ਦਿੱਤੀ ਹੈ। ਦਿੱਲੀ, ਹਰਿਆਣਾ ਅਤੇ ਰਾਜਸਥਾਨ ਤੋਂ ਆਉਣ ਵਾਲੇ ਵਾਹਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਅਜਿਹਾ ਇਸ ਲਈ ਵੀ ਕੀਤਾ ਜਾ ਰਿਹਾ ਹੈ ਕਿਉਂਕਿ ਜਿਸ ਕਾਰ ਵਿਚ ਧਮਾਕਾ ਹੋਇਆ ਹੈ, ਉਹ ਕਾਰ ਹਰਿਆਣਾ ਦੇ ਫਰੀਦਾਬਾਦ ਦੇ ਇਕ ਵਿਅਕਤੀ ਦੀ ਹੈ। ਹਾਲਾਂਕਿ ਇਹ ਅਜੇ ਵੀ ਜਾਂਚ ਦਾ ਵਿਸ਼ਾ ਹੈ, ਪਰ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਾਹਨਾਂ ਤੇ ਲੋਕਾਂ ਦੀ ਜਾਂਚ ਦੇ ਬਾਅਦ ਹੀ ਪੰਜਾਬ ਅਤੇ ਜ਼ਿਲ੍ਹਾ ਮੁਕਤਸਰ ‘ਚ ਦਾਖਲ ਹੋਣ ਦੇ ਰਹੀ ਹੈ।
Delhi Blast ਤੋਂ ਬਾਅਦ ਹਰਿਆਣਾ-ਰਾਜਸਥਾਨ ਬਾਰਡਰ ‘ਤੇ ਸਖਤੀ, ਵਾਹਨਾਂ ਦੀ ਜਾਂਚ ਤੋਂ ਬਾਅਦ ਪੰਜਾਬ ‘ਚ Entry
