ਅੰਮ੍ਰਿਤਸਰ ,14 ਜੂਨ (ਦਲਜੀਤ ਸਿੰਘ)- ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ ,ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਤਾ ਤੇ ਗੁਰਬਾਣੀ ਦਾ ਆਨੰਦ ਮਾਣਿਆ, ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ, ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ, ਕਿ ਸਤਿਗੁਰੂ ਕਿਰਪਾ ਕਰਨ ਤੇ ਸਮੁੱਚੀ ਮਾਨਵਤਾ ਨੂੰ ਇਸ ਮਹਾਮਾਰੀ ਤੋਂ ਨਿਜਾਤ ਦਵਾਉਣ।
ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਦੇ ਹੋਏ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਕੌਮ ਦੇ ਦੇਸ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਰਿਹਣ ਦੀ ਅਪੀਲ ਕੀਤੀ ਇਸ ਮੌਕੇ ਐਸਜੀਪੀਸੀ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜਿਏ ਉਨ੍ਹਾਂ ਕਿਹਾ ਐਸਜੀਪੀਸੀ ਵੱਲੋਂ ਠੰਡੇ ਤੇਮਿੱਠੇ ਜਲ ਦੀ ਛਬੀਲਾਂ ਵੀ ਲਗਾਈਆਂ ਗਈਆਂ ਹਨ , ਗੁਰੂ ਘਰ ਵਿਚ ਸੰਗਤਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ, ਸੰਗਤਾਂ ਨੂੰ ਮਿਲਜੁਲ ਮਨਾਉਣ ਦੀ ਅਪੀਲ ਕੀਤੀ ਗੁਰੂ ਚਰਨਾਂ ਚ ਸਰਬਤ ਦੇ ਭਲੇ ਦੀ ਅਰਦਾਸ ਕੀਤੀ|
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ
