ਦਿੱਲੀ ਬੰਬ ਧਮਾਕਿਆਂ ਤੋਂ ਬਾਅਦ ਪੰਜਾਬ ਪੁਲਿਸ ਅਲਰਟ, ਸ਼ੱਕੀ ਵ੍ਹੀਕਲਾਂ ਤੇ ਸ਼ੱਕੀ ਵਿਅਕਤੀਆਂ ਦੀ ਕੀਤੀ ਜਾ ਰਹੀ ਚੈਕਿੰਗ

ਖਨੌਰੀ : ਬੀਤੇ ਦਿਨੀਂ ਦਿੱਲੀ ਵਿਖੇ ਹੋਏ ਬੰਬ ਧਮਾਕਿਆਂ ਦੇ ਚਲਦਿਆਂ ਜਿੱਥੇ ਪੰਜਾਬ ਪੁਲਿਸ ਪੂਰੀ ਮੁਸਤੈਦੀ ਨਾਲ ਅਲਰਟ ਹੈ। ਉੱਥੇ ਹੀ ਐੱਸਐੱਚਓ ਖਨੌਰੀ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵ੍ਹੀਕਲਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਸ ਸਬੰਧੀ ਐੱਸਐੱਚਓ ਖਨੌਰੀ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਸਰਤਾਜ ਸਿੰਘ ਚਹਿਲ ਦੇ ਹੁਕਮਾਂ ਤੇ ਉਪ ਕਪਤਾਨ ਪੁਲਿਸ ਮੂਨਕ ਗੁਰਿੰਦਰ ਸਿੰਘ ਬੱਲ ਦੇ ਨਿਰਦੇਸ਼ਾਂ ਤਹਿਤ ਸਾਡੇ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਸਥਾਨਕ ਸ਼ਹਿਰ ਦੇ ਦਿੱਲੀ ਤੇ ਹਰਿਆਣਾ ਰਾਜ ਤੋਂ ਆਉਣ ਵਾਲੇ ਸਾਰੇ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ ਤੇ ਉਹ ਖੁਦ ਇਨ੍ਹਾਂ ਨਾਕਿਆਂ ਦੀ ਨਿਗਰਾਨੀ ਕਰ ਰਹੇ ਹਨ।

ਇਸ ਵਿੱਚ ਹਰਿਆਣਾ ਤੇ ਦਿੱਲੀ ਰਾਜ ਤੋਂ ਆਉਣ ਵਾਲੇ ਸ਼ੱਕੀ ਵ੍ਹੀਕਲਾਂ ਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਸ਼ੱਕੀ ਵਿਅਕਤੀ ਦੀ ਪੁੱਛ-ਪੜਤਾਲ ਕੀਤੀ ਜਾਂਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਪੁਲਿਸ ਲੋਕਾਂ ਦੀ ਹਰ ਤਰ੍ਹਾਂ ਦੀ ਸੁਰੱਖਿਆ ਲਈ ਵਚਨਬੱਧ ਹੈ, ਅਗਰ ਕਿਸੇ ਵੀ ਤਰ੍ਹਾਂ ਦੀ ਕੋਈ ਸ਼ੱਕੀ ਗਤੀਵਿਧੀ ਕਿਸੇ ਦੇ ਵੀ ਧਿਆਨ ਵਿੱਚ ਆਉਂਦੀ ਹੈ ਤਾਂ ਬਿਨਾਂ ਦੇਰ ਕੀਤੇ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ ਸਮਾਜਿਕ ਤੱਤਵ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਇਸ ਮੌਕੇ ਸਬ ਇੰਸਪੈਕਟਰ ਚੰਨਾ ਰਾਮ, ਏਐੱਸਆਈ ਰਘਬੀਰ ਸਿੰਘ ਸ਼ਰਮਾ, ਰਾਮ ਅਤੇ ਚੰਦਰ ਹੰਸ ਹਾਜ਼ਰ ਸਨ।

Leave a Reply

Your email address will not be published. Required fields are marked *